ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਆਤਮ ਹੱਤਿਆ
ਸਮਾਣਾ, 9 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬੀਤੀ ਸ਼ਾਮ ਨਜ਼ਦੀਕੀ ਪਿੰਡ ਜੋੜਾਮਾਜਰਾ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ।
ਸਮਾਣਾ, 9 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬੀਤੀ ਸ਼ਾਮ ਨਜ਼ਦੀਕੀ ਪਿੰਡ ਜੋੜਾਮਾਜਰਾ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ। ਸਿਵਲ ਹਸਪਤਾਲ ਵਿਚ ਮ੍ਰਿਤਕ ਨੌਜਵਾਨ ਜਤਿੰਦਰ ਸਿੰਘ (30) ਪੁੱਤਰ ਸਿਰੀ ਰਾਮ ਵਾਸੀ ਪਿੰਡ ਜੋੜਾਮਾਜਰਾ ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਮਵੀ ਪੁਲਿਸ ਚੌਕੀ ਦੇ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਧਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਸ ਦੇ ਭਰਾ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚਲਦਿਆਂ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਦੱਸਣਯੋਗ ਹੈ ਕਿ ਮ੍ਰਿਤਕ ਜਤਿੰਦਰ ਸਿੰਘ ਦੀ ਮਾਤਾ ਵੀ ਦੋ ਸਾਲ ਪਹਿਲਾ ਦੀਵਾਲੀ ਦੇ ਤਿਉਹਾਰ ਸਮੇਂ ਮੌਤ ਹੋ ਗਈ ਸੀ, ਜਿਸ ਕਾਰਨ ਮ੍ਰਿਤਕ ਨੌਜਵਾਨ ਪ੍ਰੇਸ਼ਾਨ ਰਹਿੰਦਾ ਸੀ, ਪਰਿਵਾਰ ਅਨੁਸਾਰ ਉਹ ਹਾਲੇ ਕੁਆਰਾ ਸੀ। ਪੁਲਿਸ ਨੇ ਦਰਜ ਕਰਵਾਏ ਬਿਆਨਾ ਦੇ ਅਧਾਰ ’ਤੇ ਮਾਮਲੇ ਵਿਚ 194 ਤਹਿਤ ਕਾਰਵਾਈ ਕਰਦਿਆ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।