10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਗਵਾਨ ਵਿਸ਼ਵਕਰਮਾ ਜੀ ਕਿਰਤ ਹੁਨਰ ਅਤੇ ਤਕਨੀਕੀ ਵਿਕਾਸ ਦੇ ਪ੍ਰਤੀਕ - ਚੰਦੂਮਾਜਰਾ

ਭੁੱਨਰਹੇੜੀ, 9 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਹਲਕੇ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭੁੱਨਰਹੇੜੀ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਭੁੱਨਰਹੇੜੀ, 9 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਹਲਕੇ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭੁੱਨਰਹੇੜੀ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਕਿਰਤ, ਹੁਨਰ, ਸਿਰਜਣਾ ਅਤੇ ਤਕਨੀਕੀ ਕਲਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮਨੁੱਖੀ ਜੀਵਨ ਨੂੰ ਸੁਖਾਲਾ ਅਤੇ ਸੁਵਿਧਾਜਨਕ ਬਣਾਉਣ ਵਿਚ ਮਸ਼ੀਨਰੀ, ਔਜ਼ਾਰਾਂ ਅਤੇ ਆਧੁਨਿਕ ਤਕਨੀਕ ਦਾ ਅਹਿਮ ਯੋਗਦਾਨ ਹੈ। ਇਨ੍ਹਾਂ ਸਾਰੀਆਂ ਕਲਾਵਾਂ ਅਤੇ ਸਿਰਜਣਾਤਮਕ ਕਾਰਜਾਂ ਦੀ ਮਹੱਤਤਾ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਕਿਰਤੀ ਵਰਗ, ਕਾਰੀਗਰਾਂ, ਮਕੈਨਿਕਾਂ ਅਤੇ ਤਕਨੀਕੀ ਕੰਮਾਂ ਨਾਲ ਜੁੜੇ ਲੋਕਾਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਚੰਦੂਮਾਜਰਾ ਨੇ ਕਿਹਾ ਕਿ ਮਿਹਨਤ, ਲਗਨ ਅਤੇ ਆਪਣੇ ਕਿੱਤੇ ਪ੍ਰਤੀ ਸਮਰਪਣ ਹੀ ਵਿਕਾਸ ਦੀ ਮਜ਼ਬੂਤ ਨੀਂਹ ਹਨ। ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸਾਨੂੰ ਕਿਰਤ ਦਾ ਸਤਿਕਾਰ ਕਰਨ, ਹੁਨਰਮੰਦ ਲੋਕਾਂ ਦੀ ਕਦਰ ਕਰਨ ਅਤੇ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਉਨ੍ਹਾਂ ਸਮੂਹ ਕਿਰਤੀ ਵਰਗ, ਕਾਰੀਗਰਾਂ ਅਤੇ ਇਲਾਕਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਸੁਖਬੀਰ ’ਤੇ ਲਾਏ ਦੋਸ਼ਾਂ ਦਾ ਕੀਤਾ ਖੰਡਨ ਕਰਨ ਸਿੰਘ ਡੀ. ਟੀ. ਓ. ਨੇ ਕਿਹਾ ਪਹਿ... ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਜਸਦੀਪ ਖੰਨਾ ਵਲੋਂ ਹਲਕਾ ਵਿਧਾਇਕ ਦੇਵ ਮਾਨ ਨਾਲ ਅਹਿਮ ਮੁਲਾਕਾਤ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼...
Ad Position 24