ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਲੋੜਵੰਦ ਬੱਚਿਆਂ ਨੂੰ ਤੋਹਫ਼ੇ ਭੇਟ ਕਰਕੇ ਮਨਾਈ ਦੀਵਾਲੀ
ਰਾਜਪੁਰਾ, 9 ਨਵੰਬਰ (ਜੀ. ਪੀ.
ਰਾਜਪੁਰਾ, 9 ਨਵੰਬਰ (ਜੀ. ਪੀ. ਸਿੰਘ)-ਸਾਬਕਾ ਕਾਂਗਰਸੀ ਵਿਧਾਇਕ ਤੇ ਸਾਬਕਾ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਲੋੜਵੰਦ ਬੱਚਿਆਂ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦ ਬੱਚਿਆਂ ਨੂੰ ਤੋਹਫ਼ੇ ਭੇਟ ਕੀਤੇ ਗਏ। ਤੋਹਫ਼ੇ ਮਿਲਣ ’ਤੇ ਬੱਚਿਆਂ ਦੇ ਚਿਹਰਿਆਂ ’ਤੇ ਖਿੜ੍ਹੀਆਂ ਮੁਸਕਰਾਹਟਾਂ ਨੇ ਇਸ ਖ਼ਾਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਨੂੰ ਆਪਸੀ ਪਿਆਰ, ਸਾਂਝ, ਭਾਈਚਾਰੇ ਅਤੇ ਖ਼ੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦੇ ਹਨ। ਤਿਉਹਾਰਾਂ ਦੀ ਅਸਲ ਖ਼ੁਸ਼ੀ ਉਦੋਂ ਹੀ ਹੈ, ਜਦੋਂ ਸਮਾਜ ਦੇ ਹਰ ਵਰਗ ਨੂੰ ਇਨ੍ਹਾਂ ਖ਼ੁਸ਼ੀਆਂ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਾਮਨਾ ਕੀਤੀ ਕਿ ਦੀਵਾਲੀ ਦੀ ਰੌਸ਼ਨੀ ਹਰ ਬੱਚੇ ਦੇ ਜੀਵਨ ਵਿਚ ਖ਼ੁਸ਼ੀਆਂ, ਨਵੀਆਂ ਉਮੀਦਾਂ ਅਤੇ ਸੁਨਹਿਰੀ ਭਵਿੱਖ ਲੈ ਕੇ ਆਵੇ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ ਉੱਪਲਹੇੜੀ, ਗੁਰਪ੍ਰੀਤ ਸਿੰਘ ਜੰਡੋਲੀ, ਅਮਰ ਸਿੰਘ ਮਿਰਜ਼ਾਪੁਰ, ਸੁਨੀਲ ਪੁਰੀ, ਅਨਿਲ ਟੰਨੀ, ਜਸਵੀਰ ਸਿੰਘ ਜੱਸੀ ਕੋਟਲਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।