08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਪਟਿਆਲਾ, 9 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਮਤਿ ਸਮਾਗਮ ਦੌਰਾਨ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ।

Ad Position 21
No active advertisement
ਅਜੀਤ ਡੈਸਕ 10-11-2026
ਪਟਿਆਲਾ, 9 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਮਤਿ ਸਮਾਗਮ ਦੌਰਾਨ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਕ ਹੋਈਆਂ। ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾ ਕੇ ਜਿਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਗੁਰੂ ਦਰਬਾਰ ਵਿਚ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ। ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਦੇਰ ਰਾਤ ਤੱਕ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪੰਗਤ ਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਪੱਖ ਤੋਂ ਦੱਸਿਆ ਕਿ ਕਿਸ ਤਰ੍ਹਾਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਪਾਤਸ਼ਾਹ ਨੇ ਇਸ ਦਿਨ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ। ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ’ਤੇ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਚਿੰਤਾ ਵੀ ਪ੍ਰਗਟ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਅਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡੀ. ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਸੁਖਦੇਵ ਸਿੰਘ ਕਾਹਲਵਾਂ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਪੁੱਜੇ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਮਹਾਰਾਜ ਸਭਨਾਂ ’ ਤੇ ਆਪਣੀ ਮਿਹਰ ਰੱਖਣ - ਗੌਰਵ ਰਾਣਾ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਲੋੜਵੰਦ ਬੱਚਿਆਂ ਨੂੰ ਤੋਹਫ਼ੇ ਭੇਟ ਕਰਕੇ ਮਨਾਈ ਦੀਵਾਲੀ
Ad Position 24