08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੋਟਲ ਪਾਰਕ ਪਲਾਜ਼ਾ ਵਿਖੇ ਮਨਾਇਆ ਵਿਸ਼ਵਕਰਮਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਹੋਟਲ ਪਾਰਕ ਪਲਾਜਾ ਦੇ ਐਮ. ਡੀ. ਮਹਿੰਦਰ ਸਿੰਘ ਰਾਣਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ। ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਹੋਟਲ ਪਾਰਕ ਪਲਾਜਾ ਮੁੱਖ ਸ਼ੜਕ ਮਜ਼ਾਰਾ ਵਿਖੇ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਾਇਆ। ਇਸ ਮੌਕੇ ਵੱਖ-ਵੱਖ ਬੁਲਾਰਿਆ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦਾ ਪਹਿਲਾ ਇੰਜੀਨੀਅਰ ਵਿਗਿਆਨਕ ਅਤੇ ਕਾਰੀਗਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ ਨਿਸ਼ਠਾ ਤੇ ਜੀਵਨ ਜਿਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਕਰਮਾ ਨੇ ਮਨੁੱਖਤਾ ਨੂੰ ਤਕਨੀਕ ਅਤੇ ਰਿਟਨਾਤਮਕਤਾ ਦੇ ਰਾਹ ਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਹਰ ਮਿਹਨਤੀ ਵਿਅਕਤੀ ਕਾਰੀਗਰ ਇੰਜੀਨੀਅਰ ਤੇ ਤਕਨੀਕੀ ਵਰਗ ਦੇ ਲੋਕ ਉਨ੍ਹਾਂ ਦੀ ਸਿੱਖਿਆ ਦੇ ਪ੍ਰਤੀਕ ਹਨ। ਇਸ ਮੌਕੇ ਜਸਵੰਤ ਸਿੰਘ ਕਰਾਊਨ ਹੋਟਲ ਵਾਲੇ, ਹੈਪੀ ਰਾਣਾ, ਤਰਲੋਚਨ ਸਿੰਘ ਮਾਂਗੇਵਾਲ, ਗੁਰਮੇਲ ਸਿੰਘ ਟੋਬਾ, ਸੰਗਤ ਸਿੰਘ ਦੁਬੇਟਾ, ਸੁਖਵਿੰਦਰ ਸਿੰਘ ਸੁੱਖੂ, ਹਰਜਿੰਦਰ ਸਿੰਘ ਗੱਜਪੁਰ, ਅਜੇ ਜਨਤਾ, ਡਾ. ਪਲਵਿੰਦਰਜੀਤ ਸਿੰਘ ਕੰਗ, ਸੀ. ਏ. ਗੁਰਜਿੰਦਰ ਸਿੰਘ, ਨਿੱਤਿਨ ਨੰਦਾ, ਰਾਣੂ ਨੰਦਾ, ਬਿੱਟੂ ਮਾਂਗੇਵਾਲ, ਕੈਮੀ ਅਰੋੜਾ, ਸਾਹਿਬ ਅਰੋੜਾ, ਮੋਹਿਤ ਨੰਦਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਕੜੋਨਾਂ ਖੁਰਦ ਵਿਖੇ ਇਕੱਠੀ ਕੀਤੀ 90 ਟਰਾਲੀਆਂ ਦੀ ਪਰਾਲੀ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਮਹਾਰਾਜ ਸਭਨਾਂ ’ ਤੇ ਆਪਣੀ ਮਿਹਰ ਰੱਖਣ - ਗੌਰਵ ਰਾਣਾ
Ad Position 24