08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸਨੌਰ, 9 ਨਵੰਬਰ (ਸੋਖਲ)-ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਸਨੌਰ, 9 ਨਵੰਬਰ (ਸੋਖਲ)-ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ’ਤੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ਵਕਰਮਾ ਦਿਵਸ ਦੀਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ, ਹੁਨਰ ਅਤੇ ਮਿਹਨਤ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤਕਸ਼ ਲੋਕ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸਤਿਕਾਰ ਤੇ ਹੌਸਲਾ ਅਫਜ਼ਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ, ਕ੍ਰਿਸ਼ਨ ਸਿੰਘ ਥਿੰਦ, ਸੁਖਦੀਪ ਸਿੰਘ, ਮਨਿੰਦਰ ਸਿੰਘ ਕੌੜਾ,ਕਰਮ ਸਿੰਘ, ਅੰਕੁਰ ਸਿੰਗਲਾ, ਗੁਰਜੀਤ ਸਿੰਘ ਪ੍ਰਧਾਨ ਵਿਸਵਕਰਮਾ ਮੰਦਰ ਸਨੌਰ, ਅਰਜਨ ਸਿੰਘ, ਸੁਖਚੈਨ ਸਿੰਘ, ਡਿੰਪਲ ਹਰੀਕਾ, ਇਕਬਾਲ ਸਿੰਘ ਸਨੌਰ, ਰਵਿੰਦਰ ਸਿੰਘ ਸਨੌਰ, ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਬੇੜਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਰਾਹੀਂ ਸ਼ੋਰ ਪ੍ਰਦੂਸ਼ਣ ਬਣਿਆ ਮਾਨਸਿਕ ਦੀਵਾਲੀਏਪਨ ਦਾ ਪ੍ਰਗਟਾਵਾ ਅੱਧੀ ਰਾਤ ਤੱਕ ਕੰਨ ਪਾੜ੍ਹਵੀਆਂ ਆ...
Ad Position 24