08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਲਬੇੜਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਿੰਡ ਬਲਬੇੜਾ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਿੰਡ ਬਲਬੇੜਾ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਗੁਰੂ ਵਿਸ਼ਵਕਰਮਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਚੰਦੂਮਾਜਰਾ ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਕਿਰਤ, ਹੁਨਰ, ਕਲਾ ਅਤੇ ਸਿਰਜਣਾ ਦੇ ਪ੍ਰਤੀਕ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਜਥੇਦਾਰ ਨਿਰੰਜਨ ਸਿੰਘ ਫੌਜੀ, ਕਾਕਾ ਮਿੱਤਲ ਬਲਬੇੜਾ, ਨਾਹਰ ਸਿੰਘ ਬਲਬੇੜਾ, ਜਸਵਿੰਦਰ ਸਿੰਘ, ਸਾਬਕਾ ਸਰਪੰਚ ਹਰਕੇਸ ਸਿੰਘ ਬਲਬੇੜਾ, ਨਾਇਬ ਸਿੰਘ, ਗੁਰਨੇਕ ਸਿੰਘ, ਲਾਡੀ ਪਹਾੜੀਪੁਰ, ਦਲਵੀਰ ਸਿੰਘ ਅਲੀਪੁਰ ਜੱਟਾਂ, ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਪਰਮਜੀਤ ਸਿੰਘ ਮਹਿਮੂਦਪੁਰ ਨੇ ਦਿੱਤੀ ਵਧਾਈ ਅਗਲੀ ਖ਼ਬਰ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Ad Position 24