08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹਜ਼ਾਰਾਂ ਸ਼ਰਧਾਲੂਆਂ ਦੀ ਮੌਜੂਦਗੀ ’ਚ ਮਨਾਈ ਭੂਰਾ ਰਾਮ ਦੀ 45ਵੀਂ ਬਰਸੀ - ਨਿਰਮਲ ਭੱਟੀਆ

ਸਨੌਰ, 9 ਨਵੰਬਰ (ਸੋਖਲ)-ਪਟਿਆਲਾ-ਸਨੌਰ ਰੋਡ ਸਥਿਤ ਭੂਰਾ ਰਾਮ ਦੀ ਯਾਦ ਵਿਚ 45ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਅਤੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 10-11-2026
ਸਨੌਰ, 9 ਨਵੰਬਰ (ਸੋਖਲ)-ਪਟਿਆਲਾ-ਸਨੌਰ ਰੋਡ ਸਥਿਤ ਭੂਰਾ ਰਾਮ ਦੀ ਯਾਦ ਵਿਚ 45ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਅਤੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਧਾਰਮਿਕ ਸਮਾਗਮ ਵਿਚ ਹਲਕਾ ਸਨੌਰ ਤੋਂ ਟਕਸਾਲੀ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੂਰਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਹਾਨ ਸੰਤਾਂ ਅਤੇ ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਆਪਸੀ ਭਾਈਚਾਰੇ, ਪਿਆਰ, ਏਕਤਾ ਅਤੇ ਸਦਭਾਵਨਾ ਨਾਲ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਵੀ ਚੰਗੇ ਸੰਸਕਾਰਾਂ ਨਾਲ ਜੋੜਦੇ ਹਨ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਸੇਵਾਵਾਂ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਡਾ. ਸੋਰਬ ਜੈਨ, ਡਾ. ਪ੍ਰਮੋਦ ਕੁਮਾਰ, ਡਾ. ਪਰਵਿੰਦਰ ਕੁਮਾਰ ਸ਼ਰਮਾ, ਰਾਮ ਕ੍ਰਿਸ਼ਨ ਸਿੰਘ,ਐਡਵੋਕੇਟ ਰਾਕੇਸ਼ ਠਾਕੁਰ, ਐਡਵੋਕੇਟ ਉਮੇਸ਼ ਠਾਕੁਰ, ਸੋਹਣ ਲਾਲ, ਕੁਲਦੀਪ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਭਗਵੰਤ ਸਿੰਘ ਰਾਮ ਵਾਲੀਆਂ ਸਨੌਰ, ਗੁਰਮੀਤ ਬਾਵਾ ਤੇ ਹੋਰ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਪਰਮਜੀਤ ਸਿੰਘ ਮਹਿਮੂਦਪੁਰ ਨੇ ਦਿੱਤੀ ਵਧਾਈ
Ad Position 24