ਝੋਨੇ ਦੀ ਪੁਰਾਲੀ ਨੂੰ ਅੱਗੇ ਲਗਾਉਣ ਵਾਲਿਆਂ ਖ਼ਿਲਾਫ਼ 24 ਹੋਰ ਪਰਚੇ ਦਰਜ
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਝੋਨੇ ਦੀ ਪੁਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰਦਿਆਂ ਜ਼ਿਲ੍ਹੇ ਭਰ ਦੇ ਥਾਣਿਆਂ ਵਿਚ 24 ਹੋਰ ਪਰਚੇ ਦਰਜ ਕੀਤੇ ਗਏ ਹਨ। ਹੁਣ ਤੱਕ ਪੁਲਿਸ ਨੇ 100 ਤੋਂ ਵੱਧ ਕੇਸ ਦਰਜ ਕਰ ਲਏ ਹਨ।
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਝੋਨੇ ਦੀ ਪੁਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰਦਿਆਂ ਜ਼ਿਲ੍ਹੇ ਭਰ ਦੇ ਥਾਣਿਆਂ ਵਿਚ 24 ਹੋਰ ਪਰਚੇ ਦਰਜ ਕੀਤੇ ਗਏ ਹਨ। ਹੁਣ ਤੱਕ ਪੁਲਿਸ ਨੇ 100 ਤੋਂ ਵੱਧ ਕੇਸ ਦਰਜ ਕਰ ਲਏ ਹਨ। ਜ਼ਿਲ੍ਹੇ ਵਿਚ ਝੋਨ ਦੀ ਪੁਰਾਲੀ ਦੀ ਅੱਗ ਨੂੰ ਰੋਕਣ ਲਈ ਪ੍ਰਸ਼ਾਸ਼ਨ ਅਤੇ ਪੁਲਿਸ ਵਲੋਂ ਸਾਂਝੇ ਤੌਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜਿਹੜੀਆਂ ਕਿ ਅੱਗ ਲੱਗਣ ਵਾਲੇ ਸਥਾਨ ’ਤੇ ਪਹੁੰਚ ਕੇ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆ ਰਹੀਆਂ ਹਨ। ਦੀਵਾਲੀ ਦੇ ਪਟਾਕਿਆਂ ਅਤੇ ਝੋਨ ਦੀ ਪੁਰਾਲੀ ਦੇ ਸੜਨ ਤੋਂ ਪੈਦਾ ਹੋਏ ਪ੍ਰਦੂਸ਼ਣ ਕਾਰਨ ਪੰਜਾਬ ਦੀ ਆਬੋ ਹਵਾ ਪ੍ਰਦੂਸ਼ਿਤ ਹੋ ਚੁੱਕੀ ਹੈ, ਜਿਸ ਕਾਰਨ ਮਰੀਜਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।