10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਲਕਾ ਸਨੌਰ ਵਿਚ ਸਰਗਰਮ ਹੋਏ ਇੰਦਰਜੀਤ ਸਿੰਘ ਸੰਧੂ ਠਾਕੁਰਗੜ੍ਹ ਵਿਚ ਨੁੱਕੜ ਮੀਟਿੰਗ ਕਰ ਕੇ ਲੋਕਾਂ ਨਾਲ ਕੀਤਾ ਸੰਵਾਦ­

ਭੁੱਨਰਹੇੜੀ, 10 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕੋਨਵੇਅਰ) ਦੇ ਵਾਈਸ ਚੇਅਰਮੈਨ ਅਤੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ ਨੇ ਹਲਕਾ ਸਨੌਰ ਦੇ ਪਿੰਡ ਠਾਕੁਰਗੜ੍ਹ ਵਿਖੇ ਨੁੱਕੜ ਮੀਟਿੰਗ ਕਰਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਸਿਆਸੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ, ਪਿੰਡ ਪੱਧਰ ’ਤੇ ਜਥੇਬੰਦਕ ਤਾਲਮੇਲ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ।

Ad Position 21
No active advertisement
ਹਲਕਾ ਸਨੌਰ ਦੇ ਪਿੰਡ ਠਾਕਰਗੜ੍ਹ ਮੀਟਿੰਗ ਦੌਰਾਨ ਉਪ ਚੇਅਮੈਨ ਇੰਦਰਜੀਤ ਸਿੰਘ ਸੰਧੂ। ਅਜੀਤ ਤਸਵੀਰ 11-11-2026
ਭੁੱਨਰਹੇੜੀ, 10 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕੋਨਵੇਅਰ) ਦੇ ਵਾਈਸ ਚੇਅਰਮੈਨ ਅਤੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ ਨੇ ਹਲਕਾ ਸਨੌਰ ਦੇ ਪਿੰਡ ਠਾਕੁਰਗੜ੍ਹ ਵਿਖੇ ਨੁੱਕੜ ਮੀਟਿੰਗ ਕਰਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਸਿਆਸੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ, ਪਿੰਡ ਪੱਧਰ ’ਤੇ ਜਥੇਬੰਦਕ ਤਾਲਮੇਲ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਮਕਸਦ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣਾ ਅਤੇ ਪਿੰਡਾਂ ਦੇ ਵਿਕਾਸ ਨੂੰ ਸਹੀ ਢੰਗ ਨਾਲ ਚਲਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਪਿੰਡਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਵਿਕਾਸ ਸਬੰਧੀ ਸੁਝਾਵਾਂ ਨੂੰ ਸਮਝਣ ਦਾ ਅਹਿਮ ਸਾਧਨ ਹੈ। ਸੰਧੂ ਨੇ ਕਿਹਾ ਕਿ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ ਜਾ ਰਹੇ ਹਨ। ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਕਾ ਕਿ ਪਾਰਟੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਆਪਸੀ ਤਾਲਮੇਲ ਕਾਇਮ ਰੱਖਣ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਜਨਤਕ ਸਰਗਰਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਲਾਮਬੰਧ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਅਗਲੀ ਰਣਨੀਤੀ ਅਤੇ ਹਲਕੇ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਤੇਜਿੰਦਰਪਾਲ ਸਿੰਘ ਕੁੱਕੂ, ਪੰਚ ਸੁਖਵਿੰਦਰ ਸਿੰਘ, ਨਿਰਮਲ ਸਿੰਘ, ਰਮਨਦੀਪ ਕੌਰ, ਸੁਰਜੀਤ ਕੌਰ ਅਤੇ ਮਹਿੰਦਰ ਸਿੰਘ, ਨੰਬਰਦਾਰ ਅਵਤਾਰ ਸਿੰਘ, ਸਰਬਜੀਤ ਸਿੰਘ ਬਾਜਵਾ, ਜਗਤਾਰ ਸਿੰਘ, ਬਾਜ਼ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਅਰਵਿੰਦਰ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਰਾਜ ਬਹਾਦਰ, ਸੁਖਦੇਵ ਸਿੰਘ, ਨਿਰਮਲ ਕੌਰ, ਬਲਜੀਤ ਕੌਰ, ਚਰਨਜੀਤ ਕੌਰ, ਸ਼ਿਮਲਾ ਦੇਵੀ, ਸੰਤ ਕੌਰ ਅਤੇ ਰਾਣੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਵਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਝੋਨੇ ਦੀ ਪੁਰਾਲੀ ਨੂੰ ਅੱਗੇ ਲਗਾਉਣ ਵਾਲਿਆਂ ਖ਼ਿਲਾਫ਼ 24 ਹੋਰ ਪਰਚੇ ਦਰਜ
Ad Position 24