ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਵਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ
ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਭਾ ਵਿਖੇ ਵਿਸ਼ਵਕਰਮਾ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਪਹੁੰਚੇ, ਜਿੱਥੇ ਸੁਸਾਇਟੀ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਨਵੀਂ ਇਮਾਰਤ ਦੀ ਉਸਾਰੀ ਲਈ ਪੰਜਾਬ ਸਰਕਾਰ ਦੇ ਫੰਡ ਵਿਚੋਂ ਗਰਾਂਟ ਦੇਣ ਸੰਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸਕੱਤਰ ਮਾ.
ਨ
ਨਾਭਾ ਪਹੁੰਚੇ ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਆਗੂ। ਤਸਵੀਰ : ਜਗਨਾਰ ਸਿੰਘ ਦੁਲੱਦੀ
11-11-2026
ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਭਾ ਵਿਖੇ ਵਿਸ਼ਵਕਰਮਾ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਪਹੁੰਚੇ, ਜਿੱਥੇ ਸੁਸਾਇਟੀ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਨਵੀਂ ਇਮਾਰਤ ਦੀ ਉਸਾਰੀ ਲਈ ਪੰਜਾਬ ਸਰਕਾਰ ਦੇ ਫੰਡ ਵਿਚੋਂ ਗਰਾਂਟ ਦੇਣ ਸੰਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸਕੱਤਰ ਮਾ. ਅਮਰ ਸਿੰਘ ਟੋਡਰਵਾਲ ਨੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਡੇਰਾ ਸ੍ਰੀ ਗੁਰੂ ਰਵਿਦਾਸ ਭਵਨ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਹੈ, 2011 ਤੋਂ ਇਸ ਜਗ੍ਹਾ ਦੀ ਸੇਵਾ ਸੰਭਾਲ ਸੁਸਾਇਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ’ਤੇ ਡਾ. ਅੰਬੇਡਕਰ ਕਮਿਊਨਿਟੀ ਹਾਲ, ਡਾ. ਅੰਬੇਡਕਰ ਲਾਇਬ੍ਰੇਰੀ, ਮੁਫਤ ਸਲਾਈ, ਕਢਾਈ ਸੈਂਟਰ, ਮੁਫਤ ਟਿਊਸ਼ਨ ਸੈਂਟਰ ਖੋਲ੍ਹਿਆ ਗਿਆ ਹੈ, ਕਿਸੇ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਗਰੀਬ ਲੋਕ ਆਪਣੇ ਖੁਸ਼ੀ ਗਮੀ, ਸਮਾਜਿਕ, ਧਾਰਮਿਕ ਪ੍ਰੋਗਰਾਮ ਬਿਨ੍ਹਾਂ ਕਿਸੇ ਫੀਸ ਤੋਂ ਕਰ ਸਕਦੇ ਹਨ ਅਤੇ ਸੋਸਾਇਟੀ ਵਲੋਂ ਹੋਰ ਵੀ ਲੋਕ ਭਲਾਈ ਹਿੱਤ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਥੇ ਗਰੀਬ ਬੱਚਿਆਂ ਲਈ ਮੁਫਤ ਕੰਪੀਟੀਸ਼ਨ ਕੋਚਿੰਗ ਸੈਂਟਰ, ਮੀਟਿੰਗ ਅਤੇ ਕਾਨਫਰੰਸ ਹਾਲ ਬਣਾਉਣਾ ਚਾਹੁੰਦੇ ਹਾਂ,ਜੋ ਕਿ ਇਹ ਬਿਲਡਿੰਗ ਪਹਿਲੀ ਮੰਜ਼ਿਲ ’ਤੇ ਬਣਾਈ ਜਾਵੇਗੀ ਕਿਉਂਕਿ ਗਰਾਊਂਡ ਫਲੋਰ ’ਤੇ ਜਗ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਸਾਰਾ ਸਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਅਸੀਂ ਇਹ ਕੰਮ 2027 ਤੱਕ ਪੂਰਾ ਕਰਨਾ ਚਾਹੁੰਦੇ ਹਾਂ, ਜਿਸ ਦਾ ਲਗਭਗ ਖਰਚਾ 30,52,500/- ਰੁਪਏ ਹੈ। ਮੰਗ ਪੱਤਰ ਲੈਣ ਉਪਰੰਤ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮਲਕੀਤ ਸਿੰਘ ਐਮ.ਡੀ. ਮਲਕੀਤ ਕੰਬਾਈਨ, ਅਜੈਬ ਸਿੰਘ ਐਮ.ਡੀ. ਏ.ਐਸ ਕੰਬਾਈਨ, ਰਵਿੰਦਰ ਸਿੰਘ, ਗੁਰਮੁਖ ਸਿੰਘ ਤੁੰਗਾਂ, ਰਾਮ ਧੰਨ ਸਿੰਘ, ਧਨੰਜੇ ਵਾਲੀਆ ਆਦਿ ਤੋਂ ਇਲਾਵਾ ਸੁਸਾਇਟੀ ਮੈਂਬਰ ਹਾਜ਼ਰ ਸਨ।