ਗੰਦਗੀ ਦੇ ਢੇਰਾਂ ਕਾਰਨ ਮਹਾਮਾਰੀ ਅਤੇ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਦਿਨ-ਬ-ਦਿਨ ਵਧਦਾ ਜਾ ਰਿਹਾ -ਦੁਕਾਨਦਾਰ
ਨਾਭਾ, 10 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਮੁੱਖ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਲੱਗੇ ਗੰਦਗੀ ਅਤੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੇ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸਥਾਨਕ ਲੋਕਾਂ, ਦੁਕਾਨਦਾਰਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੇ ਭਾਰੀ ਰੋਸ ਜਤਾਉਂਦਿਆਂ ਦੋਸ਼ ਲਗਾਇਆ ਕਿ ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ (ਈ.
ਨਾਭਾ, 10 ਨਵੰਬਰ (ਵਰਿੰਦਰ ਵਰਮਾ)-ਨਾਭਾ ਦੇ ਮੁੱਖ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਲੱਗੇ ਗੰਦਗੀ ਅਤੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੇ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸਥਾਨਕ ਲੋਕਾਂ, ਦੁਕਾਨਦਾਰਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੇ ਭਾਰੀ ਰੋਸ ਜਤਾਉਂਦਿਆਂ ਦੋਸ਼ ਲਗਾਇਆ ਕਿ ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਦੀ ਕਥਿਤ ਨਲਾਇਕੀ ਅਤੇ ਲਾਪਰਵਾਹੀ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਨਾਲ ਤਹਿਸ-ਨਹਿਸ ਹੋ ਚੁੱਕੀ ਹੈ। ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ ਅਤੇ ਲੰਘਣ ਵੀ ਦੁਸ਼ਵਾਰ ਹੋ ਚੁੱਕਿਆ ਹੈ। ਬੱਸ ਸਟੈਂਡ ਵਰਗੇ ਸਭ ਤੋਂ ਵਿਅਸਤ ਅਤੇ ਜਨਤਕ ਇਲਾਕੇ ਵਿੱਚ ਸਮੇਂ ਸਿਰ ਕੂੜਾ ਨਾ ਚੁੱਕੇ ਜਾਣ ਕਾਰਨ ਹਰ ਵੇਲੇ ਭਿਆਨਕ ਬਦਬੂ ਫੈਲੀ ਰਹਿੰਦੀ ਹੈ। ਆਸ-ਪਾਸ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਇੱਥੇ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਮਹਾਮਾਰੀ ਅਤੇ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਰਾਹਗੀਰਾਂ ਨੂੰ ਮੂੰਹ ‘ਤੇ ਰੁਮਾਲ ਰੱਖ ਕੇ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਅਧਿਕਾਰੀ ਖਾਮੋਸ਼ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਗੰਭੀਰ ਸਮੱਸਿਆ ਬਾਰੇ ਕਈ ਵਾਰ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਜ਼ੁਬਾਨੀ ਤੌਰ ‘ਤੇ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਧਿਕਾਰੀ ਦੀ ਨਾਕਾਮੀ ਕਾਰਨ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਲੋਕਾਂ ਨੇ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਲਾਪਰਵਾਹੀ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੱਸ ਸਟੈਂਡ, ਸਰਕਲ ਰੋਡ ਅਤੇ ਗਰੀਡ ਚੌਂਕ ਦੇ ਨੇੜਿਓਂ ਗੰਦਗੀ ਦੇ ਢੇਰਾਂ ਨੂੰ ਜਲਦ ਤੋਂ ਜਲਦ ਹਟਵਾ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਜਾਵੇ। ਇਸ ਮਸਲੇ ਨੂੰ ਲੈ ਕੇ ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫਸਰ ਗੁਰਚਰਨ ਸਿੰਘ ਗਿੱਲ ਨਾਲ ਦਫਤਰ ਵਿਖੇ ਮੁਲਾਕਾਤ ਕਰਨੀ ਚਾਹੀ ਤਾਂ ਉਹਨਾਂ ਦੇ ਦਫਤਰ ਦੇ ਬਾਹਰ ਦੁਪਹਿਰ ਨੂੰ 12.45 ਵਜੇ ਤਾਲਾ ਲੱਗਿਆ ਹੋਇਆ ਸੀ ਅਤੇ ਫੋਨ ਤੇ ਦੁਪਹਿਰ 3.25 ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।