10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

70 ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ- 14,17,19 ਲੜਕੇ/ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਇਕਲਿੰਗ (ਟਰੈਕ,ਰੋਡ) ਅੰਡਰ 14,17,19 ਲੜਕੇ,ਲੜਕੀਆਂ ਦਾ ਟੂਰਨਾਮੈਂਟ 10 ਨਵੰਬਰ ਤੋਂ 13 ਨਵੰਬਰ ਤੱਕ ਐਨ.

Ad Position 21
No active advertisement
ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਇਕਲਿੰਗ (ਟਰੈਕ,ਰੋਡ) ਅੰਡਰ 14,17,19 ਲੜਕੇ,ਲੜਕੀਆਂ ਦਾ ਟੂਰਨਾਮੈਂਟ 10 ਨਵੰਬਰ ਤੋਂ 13 ਨਵੰਬਰ ਤੱਕ ਐਨ.ਐਸ.ਐਨ.ਆਈ.ਐਸ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਤੇ ਡੀਐਸਸੀ ਡਾ.ਦਲਜੀਤ ਸਿੰਘ,ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਰਾਜਕੁਮਾਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਟੂਰਨਾਮੈਂਟ ਵਿੱਚ ਸਾਈਕਲਿੰਗ ਰੋਡ ਤੇ ਟਰੈਕ ‘ਚ 10 ਜਿਲਿਆਂ ਦੇ 120 ਖਿਡਾਰੀ ਹਿੱਸਾ ਲੈ ਰਹੇ ਹਨ। ਟਰੈਕ ਤੇ ਰੋਡ ਦੇ ਵੱਖ-ਵੱਖ ਇਵੈਂਟ ਕਰਵਾਏ ਜਾਣਗੇ।ਇਸ ਮੌਕੇ ਤੇ ਅਬਜਰਵਰ ਵਰਿੰਦਰ ਸਿੰਘ ਡੀਐਸਸੀ,ਜਤਿੰਦਰ ਸਿੰਘ ਚੀਫ ਕੋਚ, ਜੈਤਸ਼ਾਹੂਦੀਪ ਸਿੰਘ, ਸਪਿੰਦਰਜੀਤ ਕੌਰ, ਸਤਵਿੰਦਰਪਾਲ ਸਿੰਘ ਕੋਚ, ਭੁਪਿੰਦਰ ਸਿੰਘ ਕੋਚ,ਜੋਗਿੰਦਰ ਕੌਰ, ਮੋਹਿਤ ਕੁਮਾਰ ਕੋਚ, ਗੁਰਮੀਤ ਸਿੰਘ ਕੋਚ, ਰਾਜਪਾਲ ਸਿੰਘ, ਰਮਨਦੀਪ ਕੌਰ ਹੈਡ ਮਿਸਟ੍ਰੈਸ, ਕਿਰਨਜੀਤ ਕੌਰ, ਹਰਦੀਪ ਕੌਰ, ਸੰਦੀਪ ਕੌਰ, ਦਮਨਜੀਤ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਕੁਲਜੀਤ ਕੌਰ, ਗੁਰਪ੍ਰੀਤ ਸਿੰਘ ਬਾਜਵਾ, ਚਮਕੌਰ ਸਿੰਘ, ਡਾ. ਆਸਾ ਸਿੰਘ, ਵਿਜੇ ਕੁਮਾਰ, ਜਸਵੰਤ ਸਿੰਘ, ਸੁਨੀਲ ਕੁਮਾਰ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਪਤਨੀ ਪਰਮਿੰਦਰ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ ਅਗਲੀ ਖ਼ਬਰ ਚੋਣ ਪ੍ਰਕਿਰਿਆ ਬਾਰੇ ਜਾਗਰੂਕਤਾ ਲਈ ਸਕੂਲਾਂ ਤੇ ਕਾਲਜਾਂ ਵਿਚ ਹੋਣਗੇ ਮੁਕਾਬਲੇ
Ad Position 24