10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

13 ਤੋਂ 19 ਨਵੰਬਰ ਤੱਕ ਲੱਗਣ ਵਾਲੇ ਸੰਗਰੂਰ ਮੋਰਚੇ ’ਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਦਿਨ ਰਾਤ ਸ਼ਮੂਲੀਅਤ ਕਰਨ ਦਾ ਫ਼ੈਸਲਾ-ਅਤਿੰਦਰ ਪਾਲ ਸਿੰਘ

ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮੋਰਚੇ ਦੌਰਾਨ ਰੋਜ਼ਾਨਾ ਤੇ ਜ਼ਿਲ੍ਹਾਵਾਰ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸੰਗਰੂਰ ਮੋਰਚੇ ਦੀ ਤਿਆਰੀ ਸੰਬੰਧੀ ਪੁਰਾਣੀ ਪੈਨਸ਼ਨ ਪ੍ਰਾਪਤ ਫ਼ਰੰਟ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਕਨਵੀਨਰ ਸਤਪਾਲ ਸਮਾਣਵੀ ਨੇ ਦੱਸਿਆ ਕਿ ਫ਼ਰੰਟ ਵਲੋਂ ਸੰਗਰੂਰ ਮੋਰਚੇ ਵਿਚ ਰੋਜ਼ਾਨਾ ਸ਼ਮੂਲੀਅਤ ਕਰਨ ਲਈ ਜ਼ਿਲ੍ਹਾਵਾਰ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ, ਜਿਸ ਤਹਿਤ ਦਿਨ ਦੀ ਸਟੇਜ ਵੇਲੇ ਤੇ ਰਾਤ ਸਮੇਂ ਮੋਰਚੇ ਵਿਚ ਹਾਜ਼ਰੀ ਰੱਖਣ ਲਈ ਜ਼ਿਲ੍ਹਾ ਕਮੇਟੀਆਂ ਲਈ ਕੋਟਾ ਤੈਅ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮੋਰਚੇ ਦੌਰਾਨ ਰੋਜ਼ਾਨਾ ਤੇ ਜ਼ਿਲ੍ਹਾਵਾਰ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸੰਗਰੂਰ ਮੋਰਚੇ ਦੀ ਤਿਆਰੀ ਸੰਬੰਧੀ ਪੁਰਾਣੀ ਪੈਨਸ਼ਨ ਪ੍ਰਾਪਤ ਫ਼ਰੰਟ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਕਨਵੀਨਰ ਸਤਪਾਲ ਸਮਾਣਵੀ ਨੇ ਦੱਸਿਆ ਕਿ ਫ਼ਰੰਟ ਵਲੋਂ ਸੰਗਰੂਰ ਮੋਰਚੇ ਵਿਚ ਰੋਜ਼ਾਨਾ ਸ਼ਮੂਲੀਅਤ ਕਰਨ ਲਈ ਜ਼ਿਲ੍ਹਾਵਾਰ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ, ਜਿਸ ਤਹਿਤ ਦਿਨ ਦੀ ਸਟੇਜ ਵੇਲੇ ਤੇ ਰਾਤ ਸਮੇਂ ਮੋਰਚੇ ਵਿਚ ਹਾਜ਼ਰੀ ਰੱਖਣ ਲਈ ਜ਼ਿਲ੍ਹਾ ਕਮੇਟੀਆਂ ਲਈ ਕੋਟਾ ਤੈਅ ਕੀਤਾ ਗਿਆ ਹੈ। ਮੋਰਚੇ ਦੀ ਲਾਮਬੰਦੀ ਲਈ ਅਗਲੇ ਦਿਨਾਂ ਦੌਰਾਨ ਜ਼ਿਲ੍ਹੇ ਵਿਚ ਜ਼ਮੀਨੀ ਤੇ ਆਨਲਾਈਨ ਸੰਪਰਕ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਹਰਦੀਪ ਟੋਡਰਪੁਰ, ਵਿਕਰਮ ਦੇਵ ਸਿੰਘ, ਰਾਮ ਸ਼ਰਨ, ਜੀਨੀਅਸ, ਗੁਰਤੇਜ ਸਿੰਘ, ਰਾਜਿੰਦਰ ਸਮਾਣਾ, ਜਗਜੀਤ ਜਟਾਣਾ, ਕ੍ਰਿਸ਼ਨ ਚੁਹਾਣਕੇ, ਹਰਵਿੰਦਰ ਬੇਲੂਮਾਜਰਾ, ਗੁਰਪ੍ਰੀਤ ਸਿੰਘ, ਪਵਨ, ਬੱਬੂ ਤਰੈਂ ਆਦਿ ਸ਼ਾਮਿਲ ਰਹੇ।
Ad Position 22
No active advertisement
ਪਿਛਲੀ ਖ਼ਬਰ ‘ ਡਰੱਗਜ਼ ਐਂਡ ਕਾਸਮੈਟਿਕਸ ਐਕਟ’ ਦੀ ਉਲੰਘਣਾ ਕਰਨ ਵਾਲੀਆਂ 13 ਫਰਮਾਂ ਦੇ ਲਾਇਸੈਂਸ ਮੁਅੱਤਲ, ਤਿੰਨ ਰੱਦ ਅਗਲੀ ਖ਼ਬਰ ਪਿੰਡ ਟੌਹੜਾ ਵਿਖੇ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24