10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

‘ ਡਰੱਗਜ਼ ਐਂਡ ਕਾਸਮੈਟਿਕਸ ਐਕਟ’ ਦੀ ਉਲੰਘਣਾ ਕਰਨ ਵਾਲੀਆਂ 13 ਫਰਮਾਂ ਦੇ ਲਾਇਸੈਂਸ ਮੁਅੱਤਲ, ਤਿੰਨ ਰੱਦ

ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਡਰੱਗ ਕੰਟਰੋਲ ਵਿਭਾਗ, ਪਟਿਆਲਾ ਨੇ ਜ਼ਿਲ੍ਹੇ ਭਰ ਵਿਚ ਦਵਾਈਆਂ ਦੇ 85 ਵਿਕਰੇਤਾਵਾਂ ਦਾ ਨਿਰੀਖਣ ਕੀਤਾ ਹੈ। ਵਿਭਾਗ ਨੇ ਦੁਹਰਾਇਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰਕਾਨੂੰਨੀ ਰੋਕਣ ਅਤੇ ਜਨਤਕ ਸਿਹਤ ਦੀ ਰਾਖੀ ਕਰਨ ਲਈ ਇਹ ਮੁਹਿੰਮ ਜਾਰੀ ਰਹੇਗੀ।

Ad Position 21
No active advertisement
ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਡਰੱਗ ਕੰਟਰੋਲ ਵਿਭਾਗ, ਪਟਿਆਲਾ ਨੇ ਜ਼ਿਲ੍ਹੇ ਭਰ ਵਿਚ ਦਵਾਈਆਂ ਦੇ 85 ਵਿਕਰੇਤਾਵਾਂ ਦਾ ਨਿਰੀਖਣ ਕੀਤਾ ਹੈ। ਵਿਭਾਗ ਨੇ ਦੁਹਰਾਇਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰਕਾਨੂੰਨੀ ਰੋਕਣ ਅਤੇ ਜਨਤਕ ਸਿਹਤ ਦੀ ਰਾਖੀ ਕਰਨ ਲਈ ਇਹ ਮੁਹਿੰਮ ਜਾਰੀ ਰਹੇਗੀ। ਹੋਰ ਵੇਰਵੇ ਦਿੰਦਿਆਂ, ਪਟਿਆਲਾ ਦੇ ਜ਼ੋਨਲ ਡਰੱਗਜ਼ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ, ਡਰੱਗ ਕੰਟਰੋਲ ਅਧਿਕਾਰੀਆਂ ਨੇ ਵੱਖ-ਵੱਖ ਰੀਟੇਲ ਅਤੇ ਹੋਲਸੇਲਰ ਦਵਾਈ ਵਿਕਰੇਤਾ ਅਦਾਰਿਆਂ ਦੀ ਜਾਂਚ ਕੀਤੀ। ਇਸ ਜਾਂਚ ਦਾ ਮਕਸਦ ਇਹ ਯਕੀਨੀ ਬਣਾਉਣਾ ਸੀ ਕਿ ‘ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940’ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਖਾਸ ਤੌਰ ‘ਤੇ ਦਵਾਈਆਂ ਦੀ ਵਿਕਰੀ, ਸਟੋਰੇਜ ਅਤੇ ਲਾਜ਼ਮੀ ਰਿਕਾਰਡ ਰੱਖਿਆ ਜਾ ਰਿਹਾ ਹੈ ਜਾਂ ਨਹੀਂ। ਉਨ੍ਹਾਂ ਅੱਗੇ ਦੱਸਿਆ ਕਿ ‘ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940’ ਅਤੇ ਇਸ ਅਧੀਨ ਬਣੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਫਰਮਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। 13 ਫਰਮਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ, ਜਦਕਿ ਤਿੰਨ ਹੋਰ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ। ਨਾਭਾ ਵਿਖੇ, ਸਹਾਇਕ ਕਮਿਸ਼ਨਰ (ਡਰੱਗਜ਼) ਨੇ ਕਾਰਵਾਈ ਕਰਦਿਆਂ ਇਕ ਥੋਕ ਵਿਕਰੇਤਾ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੇ ਸਾਰੇ ਪ੍ਰਚੂਨ ਅਤੇ ਥੋਕ ਲਾਇਸੈਂਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਾਨੂੰਨੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਜਿਨ੍ਹਾਂ ਦਵਾਈਆਂ ਦੀ ਦੁਰਵਰਤੋਂ ਹੋ ਸਕਦੀ ਹੈ, ਉਹ ਸਿਰਫ਼ ਜਾਇਜ਼ ਡਾਕਟਰੀ ਪਰਚੀ ‘ਤੇ ਹੀ ਅਤੇ ਕਾਨੂੰਨੀ ਲੋੜਾਂ ਅਨੁਸਾਰ ਵੇਚੀਆਂ ਜਾਣ। ਉਨ੍ਹਾਂ ਦੁਹਰਾਇਆ ਕਿ ਜੇਕਰ ਕੋਈ ਦਵਾਈ ਵਿਕਰੇਤਾ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ, ਗਲਤ ਵਰਤੋਂ ਜਾਂ ਦੁਰਵਰਤੋਂ ਵਿਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਪਾਰਟੀ ਸੁਪਰੀਮੋ ਚਿਰਾਗ਼ ਪਾਸਵਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ 13 ਤੋਂ 19 ਨਵੰਬਰ ਤੱਕ ਲੱਗਣ ਵਾਲੇ ਸੰਗਰੂਰ ਮੋਰਚੇ ’ਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਦਿਨ ਰਾਤ ਸ਼ਮੂਲੀਅਤ ਕਰਨ...
Ad Position 24