10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਾਜਿੰਦਰ ਸਿੰਘ ਦੀ ਅਗਵਾਈ ਵਿਚ ਕਈ ਪਰਿਵਾਰ ਬਸਪਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸਮਾਣਾ, 10 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਅਤੇ ਕਾਂਗਰਸ ਆਗੂ ਤਰਨਪ੍ਰੀਤ ਸਿੰਘ ਤੇ ਹੋਰ ਕਾਂਗਰਸ ਆਗੂਆਂ ਦੀ ਪ੍ਰੇਰਨਾ ਸਦਕਾ ਪਿੰਡ ਕਾਨਗੜ੍ਹ ਤੋਂ ਬਹੁਜਨ ਸਮਾਜ ਪਾਰਟੀ ਨਾਲ ਸੰਬੰਧਿਤ ਦਲਜੀਤ ਸਿੰਘ ਪ੍ਰਧਾਨ, ਹਰਬੰਸ ਸਿੰਘ ਮੈਂਬਰ, ਸੁਰਜੀਤ ਸਿੰਘ, ਅਮਰ ਸਿੰਘ ਨੰਬਰਦਾਰ, ਰਣਧੀਰ ਸਿੰਘ, ਤੇਜ ਕੌਰ, ਸਲੋਚਨਾ ਕੌਰ ਅਤੇ ਮਲਕੀਤ ਕੌਰ ਮਹਿਲਾ ਮੰਡਲ ਪ੍ਰਧਾਨ ਸਮੇਤ ਕਈ ਵਿਅਕਤੀਆਂ ਨੇ ਬਸਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਵਿਅਕਤੀਆਂ ਦਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਸਮਾਣਾ, 10 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਅਤੇ ਕਾਂਗਰਸ ਆਗੂ ਤਰਨਪ੍ਰੀਤ ਸਿੰਘ ਤੇ ਹੋਰ ਕਾਂਗਰਸ ਆਗੂਆਂ ਦੀ ਪ੍ਰੇਰਨਾ ਸਦਕਾ ਪਿੰਡ ਕਾਨਗੜ੍ਹ ਤੋਂ ਬਹੁਜਨ ਸਮਾਜ ਪਾਰਟੀ ਨਾਲ ਸੰਬੰਧਿਤ ਦਲਜੀਤ ਸਿੰਘ ਪ੍ਰਧਾਨ, ਹਰਬੰਸ ਸਿੰਘ ਮੈਂਬਰ, ਸੁਰਜੀਤ ਸਿੰਘ, ਅਮਰ ਸਿੰਘ ਨੰਬਰਦਾਰ, ਰਣਧੀਰ ਸਿੰਘ, ਤੇਜ ਕੌਰ, ਸਲੋਚਨਾ ਕੌਰ ਅਤੇ ਮਲਕੀਤ ਕੌਰ ਮਹਿਲਾ ਮੰਡਲ ਪ੍ਰਧਾਨ ਸਮੇਤ ਕਈ ਵਿਅਕਤੀਆਂ ਨੇ ਬਸਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਵਿਅਕਤੀਆਂ ਦਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਇਸ ਮੌਕੇ ਤਰਨਜੀਤ ਸਿੰਘ ਕਾਨਗੜ੍ਹ ਭੂਤਨਾ ਪ੍ਰਧਾਨ, ਲਵਪ੍ਰੀਤ ਸਿੰਘ ਜਨਰਲ ਸਕੱਤਰ, ਗੁਰਮੇਲ ਸਿੰਘ ਫੌਜੀ, ਰਾਮ ਸਿੰਘ ਸਾਬਕਾ ਮੈਂਬਰ, ਗੁਰਚਰਨ ਸਿੰਘ ਮਿਸਤਰੀ, ਬਲਦੇਵ ਸਿੰਘ ਸਾਬਕਾ ਮੈਂਬਰ, ਕਰਮਜੀਤ ਕੌਰ ਮਹਿਲਾ ਮੰਡਲ ਸਕੱਤਰ, ਰਿੰਕੀ ਸਾਬਕਾ ਮੈਂਬਰ, ਚਰਨਜੀਤ ਕੌਰ ਸਲਾਹਕਾਰ ਮਹਿਲਾ ਮੰਡਲ ਅਤੇ ਭੁਪਿੰਦਰ ਸਿੰਘ ਸਾਬਕਾ ਮੈਂਬਰ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਦੀ ‘ਹੁਣ ਮੌਕਾ ਪੰਜਾਬ ਨੂੰ’ ਯਾਤਰਾ ਨੂੰ ਲੈ ਕੇ ਹੋਈ ਪਾਰਟੀ ਵਰਕਰਾਂ ਦੀ ਲਾਲਕਾ ਦੀ ਅਗਵਾਈ ਹੇਠ ਇ... ਅਗਲੀ ਖ਼ਬਰ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਪਾਰਟੀ ਸੁਪਰੀਮੋ ਚਿਰਾਗ਼ ਪਾਸਵਾਨ ਨਾਲ ਕੀਤੀ ਮੁਲਾਕਾਤ
Ad Position 24