10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਹਾ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ

ਨਾਭਾ, 10 ਨਵੰਬਰ (ਵਰਿੰਦਰ ਵਰਮਾ)-ਪੰਜਾਬ ਇੱਕ ਅਜਿਹਾ ਸੂਬਾ ਹੈ, ਜਿੱਥੇ ਲੋਕ ਅਮਨ-ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ, ਪਰ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਨੂੰਨ ਵਿਵਸਥਾ ਬਿਲਕੁਲ ਵਿਗਾੜ ਕੇ ਰੱਖ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਕੌਂਸਲਰ ਅਸ਼ੋਕ ਕੁਮਾਰ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਨਾਭਾ, 10 ਨਵੰਬਰ (ਵਰਿੰਦਰ ਵਰਮਾ)-ਪੰਜਾਬ ਇੱਕ ਅਜਿਹਾ ਸੂਬਾ ਹੈ, ਜਿੱਥੇ ਲੋਕ ਅਮਨ-ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ, ਪਰ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਨੂੰਨ ਵਿਵਸਥਾ ਬਿਲਕੁਲ ਵਿਗਾੜ ਕੇ ਰੱਖ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਕੌਂਸਲਰ ਅਸ਼ੋਕ ਕੁਮਾਰ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਕਤਲੋਗਾਰਤ ਅਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਪਰੀਆਂ ਨਾਲ ਹੋਈਆਂ ਕਈ ਵੱਡੀਆਂ ਵਾਰਦਾਤਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਸ਼ੋਕ ਬਿੱਟੂ ਨੇ ਕਿਹਾ ਕਿ ਕਈ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸਿਰਫ਼ ਨਾਮਵਰ ਸ਼ਖ਼ਸੀਅਤਾਂ ਹੀ ਨਹੀਂ, ਸਗੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਨੌਜਵਾਨ ਵੀ ਹਿੰਸਕ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਕਿਤੇ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ ਅਤੇ ਕਿਤੇ ਗੈਂਗਸਟਰਾਂ ਵੱਲੋਂ ਕਥਿਤ ਤੌਰ ‘ਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਜਿਹੀਆਂ ਅਨੁਸਾਰ ਘਟਨਾਵਾਂ ਕਾਰਨ ਮਾਪਿਆਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਹੈ ਪਰ ਜੇਕਰ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਤਾਂ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਹੈ। ਉਨ੍ਹਾਂ ਮੌਜੂਦਾ ਹਾਲਾਤ ’ਤੇ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਅਤੇ ਸਮਝ ਰਹੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਆਪ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਜ਼ਰੂਰ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਨਾਭਾ ਦੀ ਮੁੱਖ ਮੰਡੀ ’ਚ ਝੋਨੇ ਦੀ ਖਰੀਦ ਹੋਈ ਬੰਦ, ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਹੋਏ ਪ੍ਰੇਸ਼ਾਨ ਪੰਜਾਬ ਸਰਕਾਰ ਕੇਂਦਰ...
Ad Position 24