ਵਿਸ਼ਵਕਰਮਾ ਦਿਵਸ ’ਤੇ ਹਲਕਾ ਪਟਿਆਲਾ ਦਿਹਾਤੀ ਦੇ ਧਾਰਮਿਕ ਸਮਾਗਮਾਂ ’ਚ ਸੰਜੀਵ ਸ਼ਰਮਾ ਕਾਲੂ ਨੇ ਕੀਤੀ ਸ਼ਿਰਕਤ
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਿਸ਼ਵਕਰਮਾ ਦੇ ਪਾਵਨ ਦਿਹਾੜੇ ਮੌਕੇ ਹਲਕਾ ਪਟਿਆਲਾ ਦਿਹਾਤੀ ਵਿਚ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਹਲਕੇ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਅੱਗੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਭਗਵਾਨ ਵਿਸ਼ਵਕਰਮਾ ਦੇ ਪਾਵਨ ਦਿਹਾੜੇ ਮੌਕੇ ਹਲਕਾ ਪਟਿਆਲਾ ਦਿਹਾਤੀ ਵਿਚ ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਹਲਕੇ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਕੇ ਭਗਵਾਨ ਵਿਸ਼ਵਕਰਮਾ ਅੱਗੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸਮਾਗਮਾਂ ਦੌਰਾਨ ਵੱਖ-ਵੱਖ ਥਾਵਾਂ ’ਤੇ ਪਹੁੰਚਣ ’ਤੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਫੁੱਲਾਂ ਤੇ ਸਿਰੋਪਾਓ ਨਾਲ ਨਿੱਘਾ ਸਵਾਗਤ ਕੀਤਾ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦਾ ਪਾਵਨ ਦਿਹਾੜਾ ਸਾਨੂੰ ਮਿਹਨਤ, ਕਿਰਤ, ਲਗਨ ਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਖਾਸ ਤੌਰ ’ਤੇ ਮਿਹਨਤਕਸ਼ ਲੋਕਾਂ, ਕਾਰੀਗਰਾਂ ਤੇ ਕਿਰਤੀ ਵਰਗ ਦੀ ਮਿਹਨਤ ਨੂੰ ਸਲਾਮ ਕਰਨ ਦਾ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਮ, ਜਾਤ ਤੇ ਵਰਗ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਵੱਖ-ਵੱਖ ਸਮਾਗਮਾਂ ਦੇ ਪ੍ਰਬੰਧਕਾਂ ਤੇ ਸੰਗਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਲੋਂ ਕੀਤੇ ਸਤਿਕਾਰ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਨੇਹ ਤੇ ਸਹਿਯੋਗ ਉਨ੍ਹਾਂ ਲਈ ਬਹੁਤ ਕੀਮਤੀ ਹੈ। ਅੰਤ ’ਚ ਸੰਜੀਵ ਸ਼ਰਮਾ ਕਾਲੂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਅਰਦਾਸ ਕੀਤੀ ਕਿ ਭਗਵਾਨ ਵਿਸ਼ਵਕਰਮਾ ਸਭ ਦੇ ਜੀਵਨ ਵਿਚ ਤਰੱਕੀ, ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਬਖ਼ਸ਼ਣ ਅਤੇ ਹਰ ਮਿਹਨਤਕਸ਼ ਦੇ ਹੱਥਾਂ ਨੂੰ ਹੋਰ ਬਲ ਬਖ਼ਸ਼ਣ। ਇਸ ਮੌਕੇ ਸੇਵਕ ਸਿੰਘ ਝਿੱਲ, ਭੁਵੇਸ਼ ਤਿਵਾੜੀ, ਅਮਰਪ੍ਰੀਤ ਸਿੰਘ ਬੋਬੀ ਸਾਬਕਾ ਕੌਂਸਲਰ, ਜਸਵੰਤ ਸਿੰਘ ਬੰਤ, ਸੁਖਵਿੰਦਰ ਕੌਰ ਚਲੈਲਾ, ਜਿੰਦਰ ਸਿੰਘ, ਬਲਵੰਤ ਸਿੰਘ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਮੰਨੂ ਧਾਲੀਵਾਲ, ਅਰਸ਼ਦੀਪ ਸਿੰਘ, ਗੁਰਮੁਖ ਸਿੰਘ, ਸੈਂਟੀ ਸਿੰਘ, ਕਾਲਾ ਸਿੰਘ, ਅਮਰ ਸਿੰਘ, ਗੌਰਵ ਸੂਦ, ਨਿਖਿਲ ਬਹਿਲ, ਸਾਹਿਲ ਸ਼ਰਮਾ ਅਤੇ ਹੋਰ ਹਾਜ਼ਰ ਰਹੇ।