ਗਿਆਨੀ ਹਰਪ੍ਰੀਤ ਸਿੰਘ ਦੀ ਬਿਆਨਬਾਜ਼ੀ ਦਾ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਿੱਤਾ ਜਵਾਬ
ਸਿਆਸੀ ਲੜਾਈ ਸਿਆਸੀ ਢੰਗ ਨਾਲ ਲੜਨੀ ਚਾਹੀਦੀ ਹੈ, ਧਾਰਮਿਕ ਭਾਵਨਾਵਾਂ ਦਾ ਸਹਾਰਾ ਨਹੀਂ ਲੈਣਾ ਚਾਹੀਦਾ–ਚੰਦੂਮਾਜਰਾ
ਡਕਾਲਾ, 11 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਬੀਤੇ ਦਿਨੀਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਚੰਦੂਮਾਜਰਾ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰਨ ਤੋਂ ਬਾਅਦ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਖ਼ਿਲਾਫ਼ ਕੀਤੀ ਗਈ ਤਿੱਖੀ ਬਿਆਨਬਾਜ਼ੀ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਮਕਸਦ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨਾ ਸੀ।
ਡਕਾਲਾ, 11 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਬੀਤੇ ਦਿਨੀਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਚੰਦੂਮਾਜਰਾ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰਨ ਤੋਂ ਬਾਅਦ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਖ਼ਿਲਾਫ਼ ਕੀਤੀ ਗਈ ਤਿੱਖੀ ਬਿਆਨਬਾਜ਼ੀ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਮਕਸਦ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਹੀ ਨਹੀਂ ਸਮਝਿਆ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਡਾ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨਾ ਸੀ, ਪਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਰਫ਼ ਸੁਖਬੀਰ ਸਿੰਘ ਬਾਦਲ ਹੀ ਨਜ਼ਰ ਆ ਰਹੇ ਹਨ। ਇਸੇ ਕਾਰਨ ਉਹ ਗੁੱਸੇ ਦੀ ਭਾਵਨਾ ਨਾਲ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ, ਜਦਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਆਸੀ ਵਿਰੋਧ ਅਤੇ ਲੜਾਈ ਸਿਆਸੀ ਢੰਗ ਨਾਲ ਹੀ ਲੜਨੀ ਚਾਹੀਦੀ ਹੈ, ਨਾ ਕਿ ਇਸ ਵਿੱਚ ਧਾਰਮਿਕ ਭਾਵਨਾਵਾਂ ਦਾ ਸਹਾਰਾ ਲੈਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਸਿਆਸੀ ਮਤਭੇਦਾਂ ਨੂੰ ਸਿਆਸੀ ਪੱਧਰ ’ਤੇ ਹੀ ਵਿਚਾਰਨਾ ਚਾਹੀਦਾ ਹੈ ਅਤੇ ਨਿੱਜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਬਿਆਨਬਾਜ਼ੀ ਅਤੇ ਉਸ ਦੇ ਜਵਾਬ ਵਿਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਦਿੱਤੀ ਪ੍ਰਤੀਕਿਰਿਆ ਤੋਂ ਬਾਅਦ ਅਕਾਲੀ ਸਿਆਸਤ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।