11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜਸ਼ਨਪ੍ਰੀਤ ਕੌਰ ਗਿੱਲ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- 2014 ਬੈਚ ਦੇ ਸੀਨੀਅਰ ਪੀ. ਸੀ.

Ad Position 21
No active advertisement
ਜਸ਼ਨਪ੍ਰੀਤ ਕੌਰ ਗਿੱਲ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਣ ਮੌਕੇ। 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡ. ਹਰਪਾਲ ਜੁਨੇਜਾ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ. ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ। ਨਵੇਂ ਐਮ.ਡੀ. ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਬੇੜੇ ’ਚ ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਭਾਜਪਾ ਟਿਕਟ ’ਤੇ ਚੋਣ ਲੜਾਂਗੇ ਤੇ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਵਾਂਗੇ : ਕੋਹਲੀ, ਪਠਾਣਮਾਜਰਾ, ਜੌੜਾਮਾਜਰਾ
Ad Position 24