ਭੁਪਿੰਦਰ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਨਿਯੁਕਤ
ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਭੁਪਿੰਦਰ ਸਿੰਘ ਸ਼ੇਖੂਪੁਰ
ਪਟਿਆਲਾ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਥੇਬੰਦਕ ਢਾਂਚੇ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਨੁਸਾਰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਪਾਰਟੀ ਦਾ ਜਨਰਲ ਸਕੱਤਰ ਲਗਾਇਆ ਗਿਆ ਹੈ।
ਪਟਿਆਲਾ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜਥੇਬੰਦਕ ਢਾਂਚੇ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਨੁਸਾਰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਪਾਰਟੀ ਦਾ ਜਨਰਲ ਸਕੱਤਰ ਲਗਾਇਆ ਗਿਆ ਹੈ। ਭੁਪਿੰਦਰ ਸਿੰਘ ਸ਼ੇਖੂਪੁਰ ਦੀ ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਵਲੋਂ ਦਿੱਤੀ ਗਈ ਇਸ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜਦੀਕਲਾ ਲਈ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਨੂੰ ਇਕੱਠਾ ਕਰਕੇ ਜਥੇਬੰਦਕ ਢੰਗ ਨਾਲ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੀ ਤਰੱਕੀ ਦੀ ਗੱਲ ਕਰਦੀ ਹੈ।