11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੁਲਵਿੰਦਰ ਸਿੰਘ ਸੁੱਖੇਵਾਲ ਨੇ ਪ੍ਰਧਾਨ ਪਰਗਟ ਸਿੰਘ, ਰਾਣਾ ਕੇ.ਪੀ. ਸਿੰਘ ਅਤੇ ਪ੍ਰਤਾਪ ਬਾਜਵਾ ਨਾਲ ਕੀਤੀ ਮੁਲਾਕਾਤ

ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਪੰਜਾਬ ਕਾਂਗਰਸ ਵਲੋਂ “ਪੰਜਾਬ ਮੰਗਦਾ ਇਨਸਾਫ਼” ਪ੍ਰੋਗਰਾਮ ਦੀ ਸ਼ੁਰੂਆਤ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕੀਤੀ ਗਈ। ਇਸ ਮੌਕੇ ਐਸ.

Ad Position 21
No active advertisement
ਅਜੀਤ ਡੈਸਕ 12-11-2026
ਨਾਭਾ, 11 ਨਵੰਬਰ (ਵਰਿੰਦਰ ਵਰਮਾ)-ਪੰਜਾਬ ਕਾਂਗਰਸ ਵਲੋਂ “ਪੰਜਾਬ ਮੰਗਦਾ ਇਨਸਾਫ਼” ਪ੍ਰੋਗਰਾਮ ਦੀ ਸ਼ੁਰੂਆਤ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕੀਤੀ ਗਈ। ਇਸ ਮੌਕੇ ਐਸ.ਸੀ. ਵਿੰਗ ਕਾਂਗਰਸ ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਕਈ ਮੁੱਦਿਆਂ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਕਿਹਾ ਕਿ “ਪੰਜਾਬ ਮੰਗਦਾ ਇਨਸਾਫ਼” ਯਾਤਰਾ ਕਈ ਪੜਾਵਾਂ ਵਿਚ ਕਰਵਾਈ ਜਾਵੇਗੀ, ਜਿਸ ਦਾ ਆਗਾਜ਼ ਅੱਜ ਕਾਂਗਰਸ ਭਵਨ ਤੋਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12 ਨਵੰਬਰ ਤੋਂ ਸਾਈਕਲ ਯਾਤਰਾ ਸ਼ੁਰੂ ਕਰਨਗੇ, ਜੋ ਇਸ ਮੁਹਿੰਮ ਦਾ ਹੀ ਇਕ ਅਹਿਮ ਹਿੱਸਾ ਹੋਵੇਗੀ। ਸੁੱਖੇਵਾਲ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਵਰਗ ਨਾਲ ਸੰਪਰਕ ਕਰਕੇ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਉੱਤੇ ਕਥਿਤ ਤਸ਼ੱਦਦ ਵਰਗੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿਚ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੇ ਵਿਚਾਰ ਸੁਣੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਕਰਨ ਖ਼ਿਲਾਫ਼ ਬੀ.ਕੇ.ਯੂ. (ਰਾਜੇਵਾਲ) ਨੇ ਘੇਰਿਆ ਮਾਰਕੀਟ ਕਮੇਟੀ ਦਫ਼ਤਰ ਅਗਲੀ ਖ਼ਬਰ 16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਜਨਗਣਨਾ
Ad Position 24