11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਖਰੀਦ ਬੰਦ ਕਰਨ ਖ਼ਿਲਾਫ਼ ਬੀ.ਕੇ.ਯੂ. (ਰਾਜੇਵਾਲ) ਨੇ ਘੇਰਿਆ ਮਾਰਕੀਟ ਕਮੇਟੀ ਦਫ਼ਤਰ

ਨਾਭਾ, 11 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਣ ਦੇ ਬਾਵਜੂਦ ਸਰਕਾਰ ਵਲੋਂ ਅਚਨਚੇਤ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਨੂੰ ਲੈਕੇ ਮਾਰਕੀਟ ਕਮੇਟੀ ਦਫ਼ਤਰ ਨਾਭਾ ਦੇ ਗੇਟ ਬਾਹਰ ਕਿਸਾਨਾਂ ਨੇ ਜ਼ਬਰਦਸਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਝੋਨੇ ਦੀ ਖ੍ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਉਹ ਵਿਰੋਧ ਨੂੰ ਹੋਰ ਵੱਡੇ ਪੱਧਰ ’ਤੇ ਉਲੀਕਣ ਲਈ ਮਜਬੂਰ ਹੋਣਗੇ। ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖਰੀਦਣ ਦੇ ਦਾਅਵੇ ਰੋਜ਼ ਕਰਦੀ ਨਹੀਂ ਥੱਕਦੀ।

Ad Position 21
No active advertisement
ਅਜੀਤ ਡੈਸਕ 12-11-2026
ਨਾਭਾ, 11 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਣ ਦੇ ਬਾਵਜੂਦ ਸਰਕਾਰ ਵਲੋਂ ਅਚਨਚੇਤ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਨੂੰ ਲੈਕੇ ਮਾਰਕੀਟ ਕਮੇਟੀ ਦਫ਼ਤਰ ਨਾਭਾ ਦੇ ਗੇਟ ਬਾਹਰ ਕਿਸਾਨਾਂ ਨੇ ਜ਼ਬਰਦਸਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਝੋਨੇ ਦੀ ਖ੍ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਉਹ ਵਿਰੋਧ ਨੂੰ ਹੋਰ ਵੱਡੇ ਪੱਧਰ ’ਤੇ ਉਲੀਕਣ ਲਈ ਮਜਬੂਰ ਹੋਣਗੇ। ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖਰੀਦਣ ਦੇ ਦਾਅਵੇ ਰੋਜ਼ ਕਰਦੀ ਨਹੀਂ ਥੱਕਦੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਨੂੰ ਲੈਕੇ ਭੇਜੀਆਂ ਹਦਾਇਤਾਂ ਵਿਚ ਵੀ ਸਾਫ਼ ਲਿਖਿਆ ਹੋਇਆ ਹੈ ਕਿ ਖਰੀਦ 1 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਜਾਰੀ ਰਹੇਗੀ ਅਤੇ ਇਹ ਵੀ ਲਿਖਿਆ ਹੋਇਆ ਹੈ ਕਿ ਜਦੋਂ ਤੱਕ ਮੰਡੀਆਂ ਵਿਚ ਝੋਨੇ ਦੀ ਆਮਦ ਰਹੇਗੀ ਸਰਕਾਰੀ ਖਰੀਦ ਹੁੰਦੀ ਰਹੇਗੀ, ਦੇ ਬਾਵਜੂਦ ਸਰਕਾਰ ਇਨ੍ਹਾਂ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਆੜਤੀ ਐਸੋਸੀਏਸ਼ਨ ਵਲੋਂ ਦਿੱਤੇ ਇਸ ਧਰਨੇ ਰਾਹੀਂ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਉਹ ਸੋਨੇ ਦੀ ਫਸਲ ਦੀ ਤੁਰੰਤ ਖਰੀਦ ਸ਼ੁਰੂ ਕਰੇ ਨਹੀਂ ਤਾਂ ਫਿਰ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਵੱਡਾ ਸੰਘਰਸ਼ ਵੱਡਿਆ ਜਾਵੇਗਾ। ਇਸ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਸੂਬਾ ਸਕੱਤਰ ਘੁੰਮਣ ਸਿੰਘ ਰਾਜਗੜ੍ਹ, ਹਰਦੀਪ ਸਿੰਘ ਘਨੁੜਕੀ, ਸੀਨੀਅਰ ਆਗੂ ਅਵਤਾਰ ਸਿੰਘ ਕੈਦੂਪੁਰ, ਬਲਾਕ ਪ੍ਰਧਾਨ ਅੱਛਰ ਸਿੰਘ ਭੋਜੋਮਾਜਰੀ, ਪਰਵਿੰਦਰ ਸਿੰਘ ਬਨੇਰਾ ਖੁਰਦ, ਗੁਰਪ੍ਰੀਤ ਸਿੰਘ ਘਣੀਵਾਲ, ਜਰਨੈਲ ਸਿੰਘ ਗੁਣੀਕੇ, ਇੰਦਰਜੀਤ ਸਿੰਘ ਸਹੌਲੀ, ਹਰਿੰਦਰਜੀਤ ਸਿੰਘ ਲੁਬਾਣਾ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ਕਰਮਜੀਤ ਸਿੰਘ ਅਲੌਹਰਾਂ ਅਤੇ ਹਰਬੰਸ ਸਿੰਘ ਬੁੱਟਰ ਥੂਹੀ ਦੇ ਨਾਮ ਜ਼ਿਕਰਯੋਗ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਪ੍ਰਧਾਨ ਪਰਗਟ ਸਿੰਘ, ਰਾਣਾ ਕੇ.ਪੀ. ਸਿੰਘ ਅਤੇ ਪ੍ਰਤਾਪ ਬਾਜਵਾ ਨਾਲ ਕੀਤੀ ਮੁਲਾਕਾਤ
Ad Position 24