11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਛੱਜਾਂ ਦੀ ਪੰਚਾਇਤ ਨੂੰ 5 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)- ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਛੱਜਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਗਰਾਂਟ ਰਾਸ਼ੀ ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵਲੋਂ ਸਾਂਝੇ ਤੌਰ ’ਤੇ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)- ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਛੱਜਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਗਰਾਂਟ ਰਾਸ਼ੀ ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵਲੋਂ ਸਾਂਝੇ ਤੌਰ ’ਤੇ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਦੇਸਰਾਜ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਗਰਾਂਟ ਜਾਰੀ ਕਰਨ ਲਈ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਸੰਦੀਪ ਬਜਰੂੜ, ਅਸ਼ੋਕ ਚੱਢਾ, ਅਵਤਾਰ ਸਿੰਘ, ਪਰਮਜੀਤ ਸਿੰਘ ਪੰਮਾ, ਮਨਮੋਹਨ ਚੰਦਨ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਰਣਜੀਤ ਕੌਰ, ਧਨੀ ਰਾਮ ਸਰਪੰਚ ਲਾਲਪੁਰ, ਸਰਪੰਚ ਅਜੈਬ ਸਿੰਘ ਛੱਜਾ, ਸਰਪੰਚ ਮਦਨ ਚੋਂਤਾਂ, ਸਰਪੰਚ ਅਬਿਆਣਾ ਖ਼ੁਰਦ , ਡਾਇਰੈਕਟਰ ਦਿਲਬਾਗ ਸਿੰਘ ਮਾਧੋਪੁਰ, ਭਾਗ ਕੁਮਾਰ ਸੋਨੀ, ਲਾਲਾ ਸ਼ਿਵ ਕੁਮਾਰ, ਜਗਤ ਸਿੰਘ, ਜਗਤਾਰ ਸਿੰਘ, ਆੜ੍ਹਤੀ ਦਰਬਾਰਾ ਸਿੰਘ, ਸ਼ਿੰਗਾਰਾ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਚਿੱਟਾ’ ਤੇ ‘ਬੇਅਦਬੀ’ ਪਾਰਟੀ ਜਿੰਨਾ ਮਰਜ਼ੀ ਇਕੱਠੀਆਂ ਹੋ ਜਾਣ, ਪੰਜਾਬ ’ਚ ਹੁਣ ਨਹੀਂ ਗਲਣੀ ਦਾਲ : ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ’ਚ ਮਨਾਇਆ ਭਾਈ ਦੂਜ ਦਾ ਤਿਉਹਾਰ
Ad Position 24