11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਉਦਯੋਗ-ਆਧਾਰਿਤ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਮਜ਼ਬੂਤ ਕਰਨ ਲਈ ਹੋਇਆ ਸਮਝੌਤਾ

ਬਨੂੜ, 11 ਨਵੰਬਰ (ਭੁਪਿੰਦਰ ਸਿੰਘ)-ਹੁਨਰ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ ਬਨੂੜ, ਨੋਰਥਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨੋਲੋਜੀ ਮੋਹਾਲੀ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦਰਮਿਆਨ ਤਿੰਨ-ਪੱਖੀ ਸਮਝੌਤੇ ਦੌਰਾਨ ਐਮ. ਓ.

Ad Position 21
No active advertisement
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦਰਮਿਆਨ ਤਿੰਨ-ਪੱਖੀ ਹੋਏ ਸਮਝੌਤੇ ਦਾ ਦ੍ਰਿਸ਼। ਅਜੀਤ ਤਸਵੀਰ 12-11-2026
ਬਨੂੜ, 11 ਨਵੰਬਰ (ਭੁਪਿੰਦਰ ਸਿੰਘ)-ਹੁਨਰ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ ਬਨੂੜ, ਨੋਰਥਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨੋਲੋਜੀ ਮੋਹਾਲੀ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦਰਮਿਆਨ ਤਿੰਨ-ਪੱਖੀ ਸਮਝੌਤੇ ਦੌਰਾਨ ਐਮ.ਓ.ਯੂ. ਸਾਇਨ ਕੀਤਾ ਗਿਆ। ਇਸ ਸਮਝੌਤੇ ਦੌਰਾਨ ਐਫ.ਡੀ.ਡੀ.ਆਈ. ਦੀ ਕਾਰਜਕਾਰੀ ਨਿਰਦੇਸ਼ਕ ਸਰਿਤਾ ਦੁਹਾਨੀ, ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਜਨਰਲ ਮੈਨੇਜਰ ਰਮਨਦੀਪ ਸਿੰਘ ਮੋਹਾਲੀ ਤੇ ਅੰਮ੍ਰਿਤ ਸਿੰਘ ਆਈ.ਏ.ਐਸ. ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਹਸਤਾਖਰ ਕੀਤੇ ਗਏ। ਇਸ ਮੌਕੇ ਡਾ. ਮਨੀਸ਼ ਜਿੰਦਲ ਪ੍ਰਿੰਸੀਪਲ ਐਨ.ਆਈ.ਆਈ.ਐਫ.ਟੀ. ਤੇ ਸੰਦੀਪ ਕੁਮਾਰ ਗੰਜੇ ਸੈਂਟਰ ਇੰਚਾਰਜ ਐਫ.ਡੀ.ਡੀ.ਆਈ. ਕੈਂਪਸ ਬਨੂੜ ਹਾਜ਼ਰ ਸਨ। ਇਸ ਸਾਂਝੇਦਾਰੀ ਦਾ ਮੁੱਖ ਉਦੇਸ਼ ਤਿੰਨਾਂ ਸੰਸਥਾਵਾਂ ਦੀ ਅਕਾਦਮਿਕ ਮੁਹਾਰਤ ਤੇ ਸੰਸਥਾਗਤ ਸਮਰੱਥਾ ਨੂੰ ਇਕੱਠਾ ਕਰਕੇ ਇੱਕ ਮਜ਼ਬੂਤ ਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਪ੍ਰਣਾਲੀ ਤਿਆਰ ਕਰਨਾ ਹੈ। ਇਸ ਦੇ ਮੁੱਖ ਉਦੇਸ਼ਾਂ ਵਿਚ ਉਦਯੋਗ-ਅਧਾਰਿਤ ਹੁਨਰ ਵਿਕਾਸ, ਉੱਦਮਤਾ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਸ਼ਾਮਲ ਹਨ। ਇਸ ਸੰਸਥਾਗਤ ਸਾਂਝੇਦਾਰੀ ਰਾਹੀਂ ਤਿੰਨੇ ਅਦਾਰੇ ਸਿੱਖਿਆ, ਹੁਨਰ ਵਿਕਾਸ ਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਲਈ ਯਤਨ ਕਰਨਗੇ। ਇਸ ਨਾਲ ਵਿਦਿਆਰਥੀਆਂ ਤੇ ਨੌਜਵਾਨ ਪੇਸ਼ੇਵਰਾਂ ਨੂੰ ਲੋੜੀਂਦੇ ਹੁਨਰ ਪ੍ਰਾਪਤ ਕਰਨ ਤੇ ਆਪਣੇ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਦੇ ਮੌਕੇ ਮਿਲਣਗੇ। ਇਹ ਸਹਿਯੋਗ ਕਿੱਤਾਮੁਖੀ ਤੇ ਪੇਸ਼ੇਵਰ ਸਿੱਖਿਆ ਨੂੰ ਮਜ਼ਬੂਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਤੇ ਉਦਯੋਗ ਲਈ ਤਿਆਰ ਕਾਰਜਬਲ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਤਿੰਨਾਂ ਸੰਸਥਾਵਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਮਝੌਤਾ ਪੰਜਾਬ ਦੇ ਨੌਜਵਾਨਾਂ ਲਈ ਹੁਨਰ ਵਿਕਾਸ ਨੂੰ ਅੱਗੇ ਵਧਾਉਣ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਿੱਖਾਂ ਨੂੰ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ : ਕੁਲਵਿੰਦਰ ਸਿੰਘ ਲਵਲੀ
Ad Position 24