11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬੀ ਯੂਨੀਵਰਸਿਟੀ ਵਿਖੇ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ

ਪਟਿਆਲਾ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਤੇ ਸਿਰਜਣਾ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਗੁਰਸ਼ਰਨ ਕੌਰ ਜੱਗੀ ਨੂੰ ਸਨਮਾਨਿਤ ਕਰਦੇ ਹੋਏ ਕੁਲਪਤੀ ਡਾ. ਜਗਦੀਪ ਸਿੰਘ ਨਾਲ ਹੋਰ ਸ਼ਖ਼ਸੀਅਤਾਂ । ਅਜੀਤ ਤਸਵੀਰ 12-11-2026
ਪਟਿਆਲਾ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਤੇ ਸਿਰਜਣਾ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵਲੋਂ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰੀਟੇਬਲ ਫਾਊਂਡੇਸ਼ਨ, ਪਟਿਆਲਾ ਦੇ ਸਹਿਯੋਗ ਨਾਲ਼ ਕਰਵਾਏ ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਸ਼ਬਦਾਂ ਵਿਚ ਕਿਹਾ ਕਿ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਦਾ ਪੰਜਾਬੀ ਸਾਹਿਤ, ਸਭਿਆਚਾਰ ਅਤੇ ਸਿੱਖ ਅਧਿਐਨ ਦੇ ਖੇਤਰ ਵਿਚ ਪਾਇਆ ਗਿਆ ਯੋਗਦਾਨ ਅਣਮੁੱਲਾ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਡਾ. ਜੱਗੀ ਵਰਗੇ ਵਿਦਵਾਨ ਸਦੀਆਂ ਬਾਅਦ ਪੈਦਾ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਖੋਜ ਕਾਰਜਾਂ ਅਤੇ ਮੌਲਿਕ ਲੇਖਣ ਨੂੰ ਸਮਰਪਿਤ ਕਰ ਦਿੱਤੀ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਕੋਸ਼ਕਾਰੀ ਸਬੰਧੀ ਕਾਰਜ ਅਤੇ ਧਾਰਮਿਕ ਸਾਹਿਤ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਮਾਰਗ-ਦਰਸ਼ਨ ਦਾ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਡਾ. ਜੱਗੀ ‘ਤੇ ਹਮੇਸ਼ਾ ਮਾਣ ਰਹੇਗਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਰਵੇਲ ਸਿੰਘ ਨੇ ਕਿਹਾ ਕਿ ਡਾ. ਜੱਗੀ ਵੱਲੋਂ ਸਥਾਪਿਤ ਕੀਤੇ ਗਏ ਅਕਾਦਮਿਕ ਮੁੱਲਾਂ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਨਕਸ਼-ਏ-ਕਦਮ ਉੱਤੇ ਚੱਲਣਾ ਹੀ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ। ਵਿਸ਼ੇਸ਼ ਮਹਿਮਾਨ ਵਜੋਂ ਡਾ. ਜਸਪਾਲ ਕੌਰ ਕਾਂਗ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਨੇ ਆਪਣੀ ਸਾਰੀ ਉਮਰ ਪੰਜਾਬੀ ਭਾਸ਼ਾ, ਸਾਹਿਤ ਅਤੇ ਖੋਜ ਨੂੰ ਸਮਰਪਿਤ ਕਰ ਦਿੱਤੀ। ਸੈਮੀਨਾਰ ਦੇ ਮੁੱਖ ਬੁਲਾਰੇ ਸਾਬਕਾ ਪ੍ਰੋ-ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦਾ ਵਿਦਵਤਾ ਭਰਪੂਰ ਜੀਵਨ ਅਤੇ ਉਨ੍ਹਾਂ ਵਲੋਂ ਕੀਤਾ ਗਿਆ ਖੋਜ ਕਾਰਜ ਪੰਜਾਬੀ ਜਗਤ ਲਈ ਇਕ ਮੀਲ ਪੱਥਰ ਹੈ। ਉਦਘਾਟਨੀ ਸੈਸ਼ਨ ਵਿਚ ਡੀਨ ਭਾਸ਼ਾਵਾਂ ਡਾ. ਸੁਰਜੀਤ ਸਿੰਘ ਨੇ ਸੈਮੀਨਾਰ ਦੀ ਰੂਪ-ਰੇਖਾ ਸਾਂਝੀ ਕੀਤੀ ਅਤੇ ਅੰਤ ਵਿਚ ਡਾ. ਮਾਲਵਿੰਦਰ ਸਿੰਘ ਜੱਗੀ ਨੇ ਧੰਨਵਾਦੀ ਭਸ਼ਣ ਦਿੱਤਾ। ਇਸ ਸੈਮੀਨਾਰ ਵਿਚ ਦੇਸ ਭਰ ਤੋਂ ਪ੍ਰਮੁੱਖ ਵਿਦਵਾਨਾਂ, ਲੇਖਕਾਂ ਅਤੇ ਬੁੱਧੀਜੀਵੀਆਂ ਨੇ ਭਰਵੀਂ ਹਾਜ਼ਰੀ ਭਰੀ ਅਤੇ ਡਾ. ਜੱਗੀ ਦੇ ਅਕਾਦਮਿਕ ਅਤੇ ਸਾਹਿਤਕ ਯੋਗਦਾਨ ਨੂੰ ਯਾਦ ਕੀਤਾ। ਦੁਪਹਿਰ ਸਮੇਂ ਸ਼ੁਰੂ ਹੋਏ ਅਕਾਦਮਿਕ ਸੈਸ਼ਨ ਵਿਚ ਉੱਘੇ ਵਿਦਵਾਨਾਂ ਨੇ ਡਾ. ਰਤਨ ਸਿੰਘ ਜੱਗੀ ਦੇ ਜੀਵਨ ਅਤੇ ਰਚਨਾ ਸੰਸਾਰ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸੈਸ਼ਨ ਵਿਚ ਡਾ. ਮਨਮੋਹਨ, ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਗੁਰਪਾਲ ਸਿੰਘ ਸੰਧੂ, ਡਾ. ਰਾਜਿੰਦਰਪਾਲ ਬਰਾੜ ਅਤੇ ਡਾ. ਗੁਰਮੀਤ ਸਿੰਘ ਸਿੱਧੂ ਮੁੱਖ ਬੁਲਾਰੇ ਸਨ। ਇਸ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਕੀਤੀ। ਅੰਤ ਵਿਚ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਵਲੋਂ ਸਭ ਦਾ ਰਸਮੀ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸੰਗਰੂਰ ਮੋਰਚੇ ’ਚ ਸ਼ਾਮਿਲ ਹੋਣਗੇ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ-ਮਨਜੀਤ ਸਿੰਘ ਚਾਹਲ ਅਗਲੀ ਖ਼ਬਰ ਉਦਯੋਗ-ਆਧਾਰਿਤ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਮਜ਼ਬੂਤ ਕਰਨ ਲਈ ਹੋਇਆ ਸਮਝੌਤਾ
Ad Position 24