11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੰਗਾਂ ਨੂੰ ਲੈ ਕੇ ਸੰਗਰੂਰ ਮੋਰਚੇ ’ਚ ਸ਼ਾਮਿਲ ਹੋਣਗੇ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ-ਮਨਜੀਤ ਸਿੰਘ ਚਾਹਲ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਸ਼ਮਿਸ਼ਨ ਕਾਰਪੋਰੇਸ਼ਨ ਦੇ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਵਿਰੁੱਧ 13 ਨਵੰਬਰ ਤੋਂ 19 ਨਵੰਬਰ ਤੱਕ ਦਿਨ-ਰਾਤ ਦੇ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਸ਼ਾਮਲ ਹੋਣਗੇ। ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ 13 ਨਵੰਬਰ ਨੂੰ ਬਰਨਾਲਾ, ਸੰਗਰੂਰ, ਗੁਰਦਾਸ਼ਪੁਰ ਦੇ ਮੁਲਾਜ਼ਮ ਤੇ ਪੈਨਸ਼ਨਰ ਦਿਨ-ਰਾਤ ਮੋਰਚੇ ’ਤੇ ਬੈਠਣਗੇ।

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਸ਼ਮਿਸ਼ਨ ਕਾਰਪੋਰੇਸ਼ਨ ਦੇ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਵਿਰੁੱਧ 13 ਨਵੰਬਰ ਤੋਂ 19 ਨਵੰਬਰ ਤੱਕ ਦਿਨ-ਰਾਤ ਦੇ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਸ਼ਾਮਲ ਹੋਣਗੇ। ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ 13 ਨਵੰਬਰ ਨੂੰ ਬਰਨਾਲਾ, ਸੰਗਰੂਰ, ਗੁਰਦਾਸ਼ਪੁਰ ਦੇ ਮੁਲਾਜ਼ਮ ਤੇ ਪੈਨਸ਼ਨਰ ਦਿਨ-ਰਾਤ ਮੋਰਚੇ ’ਤੇ ਬੈਠਣਗੇ। 14 ਨਵੰਬਰ ਨੂੰ ਈਸਟ ਲੁਧਿਆਣਾ , ਖੰਨਾ, ਅਮ੍ਰਿੰਤਸਰ ਸ਼ਹਿਰੀ ਤੇ ਦਿਹਾਤੀ, 15 ਨਵੰਬਰ ਨੂੰ ਲੁਧਿਆਣਾ ਸਬਅਰਬਨ, ਨਵਾਂ ਸ਼ਹਿਰ ਤੇ ਜਲੰਧਰ, 16 ਨਵੰਬਰ ਮੋਹਾਲੀ, ਜ਼ੀਰਕਪੁਰ ਤੇ ਤਰਨਤਾਰਨ, 17 ਨਵੰਬਰ ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ, 18 ਨਵੰਬਰ ਫਰੀਦਕੋਟ, ਮੁਕਤਸਰ, ਹਾਈਡਲ ਜ਼ੋਨ, 19 ਨਵੰਬਰ ਨੂੰ ਪਟਿਆਲਾ, ਰੋਪੜ ਅਤੇ ਬਠਿਡਾਂ ਦੇ ਆਗੂ ਤੇ ਵਰਕਰ ਮੋਰਚੇ ਵਿਚ ਸ਼ਾਮਲ ਹੋਣਗੇ। ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸਕੱਤਰ ਗੁਰਵੇਲ ਸਿੰਘ ਬੱਲਪੁਰੀਆ ਤੇ ਇੰਪਲਾਈਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਤੇ ਪੇਨਸ਼ਨਰਾਂ ਦੇ ਮਸਲੇ ਹੱਲ ਕਰਨ ’ਚ ਅਸਫਲ ਸਿੱਧ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਭੱਟ ਮਾਜਰਾ ਵਿਖੇ ਹੈਰੀ ਮੁਖਮੇਲਪੁਰ ਵਲੋਂ ਵਰਕਰ ਮਿਲਣੀ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ
Ad Position 24