11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਵਿਕਾਸ ਤੇ ਲੋਕ ਮਸਲਿਆਂ ਬਾਰੇ ਕੀਤੀ ਚਰਚਾ

ਪਟਿਆਲਾ, 11 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਲੀਲਾ ਭਵਨ ਚੌਕ ਸਥਿਤ ਦਫ਼ਤਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਪਤਵੰਤੇ ਸੱਜਣਾਂ ਅਤੇ ਪਾਰਟੀ ਦੇ ਵਲੰਟੀਅਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਲੀਲਾ ਭਵਨ ਚੌਕ ਸਥਿਤ ਦਫ਼ਤਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਪਤਵੰਤੇ ਸੱਜਣਾਂ ਅਤੇ ਪਾਰਟੀ ਦੇ ਵਲੰਟੀਅਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਦੌਰਾਨ ਸ. ਬਰਸਟ ਨਾਲ ਮੁਲਾਕਾਤ ਕਰਦਿਆਂ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਹੋਰਨਾਂ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੀ ਭਲਾਈ ਨੂੰ ਤਰਜੀਹ ਦੇ ਰਹੀ ਹੈ। ਸਰਕਾਰ ਵਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹਰ ਵਰਕਰ ਦੀ ਮੁੱਖ ਜ਼ਿੰਮੇਵਾਰੀ ਹੈ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਨਤਾ ਨਾਲ ਤਾਲਮੇਲ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ, ਸਮਰਪਣ ਅਤੇ ਯੋਜਨਾਬੱਧ ਤਰੀਕੇ ਨਾਲ ਲੋਕਾਂ ਵਿਚਕਾਰ ਵਿਚਰਨਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਲਕਾ ਸਮਾਣਾ ਦੇ ਸਮੂਹ ਸਾਥੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਪਤਵੰਤੇ ਸੱਜਣਾ ਨੇ ਵੀ ਬਰਸਟ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਲੋਕ ਮਿਲਣੀ ਵਿਚ ਮਨਿੰਦਰ ਸਿੰਘ ਡਕਾਲਾ ਚੇਅਰਮੈਨ ਬਲਾਕ ਸੰਮਤੀ, ਰਣਜੀਤ ਸਿੰਘ ਰਾਣਾ ਵਿਰਕ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਸਰਪੰਚ ਬਿਜਲਪੁਰ, ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਅਮਰੀਕ ਸਿੰਘ ਸਰਪੰਚ ਕਕਰਾਲਾ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਮਨਦੀਪ ਸਿੰਘ ਸਰਪੰਚ ਹਾਜੀਮਾਜਰਾ, ਪਿੰਦਰ ਸਿੰਘ ਸਰਪੰਚ ਨਵੀਂ ਰੋਣੀ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਸੋਮ ਚੰਦ ਸੋਮੀ ਸਰਪੰਚ ਤਰਖਾਣਮਾਜਰਾ, ਗੁਰਜੀਤ ਸਿੰਘ ਸਰਪੰਚ ਦਦਹੇੜਾ, ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜ਼ੀ ਮੰਡੀ ਸਮਾਣਾ, ਸੰਦੀਪ ਨੰਬਰਦਾਰ ਕਕਰਾਲਾ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਸ਼ਾਮ ਲਾਲ ਦੱਤ, ਡਾ. ਹਰਮੇਸ਼ ਆਲਮਪੁਰ, ਜਸਪਾਲ ਸਿੰਘ ਬੀਬੀਪੁਰ , ਗੁਰਪਿਆਰ ਸਿੰਘ ਨਵਾਂ ਗਾਓ, ਅੰਗਰੇਜ਼ ਭੁੱਲਰ, ਜੈਂਕੀ ਮਹਿਰਾ, ਬਿੰਦਰ ਨਾਗਰ, ਹੇਮਇੰਦਰ ਮਾਲੋਮਾਜਰਾ, ਅਮਰਿੰਦਰ ਸਿੰਘ ਮੈਂਬਰ, ਯਾਦਵਿੰਦਰ ਸਿੰਘ ਨੰਬਰਦਾਰ, ਰਣਜੀਤ ਸਿੰਘ, ਮਲਕੀਤ ਸਿੰਘ, ਅਜੈਬ ਸਿੰਘ, ਸੁਖਦੇਵ ਸਿੰਘ ਕੋਰਜੀਵਾਲ, ਮਨਮੋਹਨ ਸਿੰਘ ਕੋਰਜੀਵਾਲ, ਸੰਦੀਪ ਮਸੀਹ, ਰਾਮ ਸਿੰਘ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ ਕਲਿਆਣ, ਸੁਖਵਿੰਦਰ ਸਿੰਘ, ਕਰਨੈਲ ਸਿੰਘ ਲਾਲਗੜ੍ਹ, ਕੁਲਦੀਪ ਸਿੰਘ ਜੋਸ਼ਾ, ਗਗਨ ਸਵਾਜਪੁਰ, ਸੋਨੂੰ ਬਿਜਲਪੁਰ, ਭੁਪਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰਜੀਤ ਸਿੰਘ ਕੋਰਜੀਵਾਲ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਬਰਸੀ ਮੌਕੇ ਸਮਾਗਮ ਦੌਰਾਨ ਜਥੇ. ਔਲਖ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਭੱਟ ਮਾਜਰਾ ਵਿਖੇ ਹੈਰੀ ਮੁਖਮੇਲਪੁਰ ਵਲੋਂ ਵਰਕਰ ਮਿਲਣੀ
Ad Position 24