ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 14 ਤੇ 15 ਨਵੰਬਰ ਨੂੰ ਹੋਣ ਵਾਲੇ 8ਵੇਂ ਨਾਭਾ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ
ਨਾਭਾ, 12 ਨਵੰਬਰ (ਵਰਿੰਦਰ ਵਰਮਾ)-ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਐਨ.
ਨਾਭਾ, 12 ਨਵੰਬਰ (ਵਰਿੰਦਰ ਵਰਮਾ)-ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਐਨ.ਆਰ.ਆਈ ਅਤੇ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 8ਵਾਂ ਨਾਭਾ ਕਬੱਡੀ ਕੱਪ 14 ਅਤੇ 15 ਨਵੰਬਰ 2026 ਨੂੰ ਕਾਲਜ ਸਟੇਡੀਅਮ ਨਾਭਾ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਨੂੰ ਲੈ ਕੇ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਕਬੱਡੀ ਕੱਪ ਦੇ ਪ੍ਰਬੰਧਕ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਾਲਜ ਸਟੇਡੀਅਮ ਪੁੱਜਕੇ ਕਬੱਡੀ ਕੱਪ ਦੀਆਂ ਤਿਆਰੀਆਂ ਤੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ 14 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਜਨਰਲ ਸਕੱਤਰ ਬਲਤੇਜ ਪੰਨੂੰ ਕਬੱਡੀ ਕੱਪ ਦਾ ਉਦਘਾਟਨ ਕਰਨਗੇ ਉਪਰੰਤ ਪਹਿਲੇ ਦਿਨ ਕਬੱਡੀ 45, 55 ਅਤੇ 6 5 ਕਿਲੋ ਭਾਰ ਵਰਗ ਦੀਆਂ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਕਰਵਾਏ ਜਾਣਗੇ। ਅਖੀਰਲੇ ਦਿਨ 15 ਨਵੰਬਰ ਦਿਨ ਐਤਵਾਰ ਨੂੰ ਕਬੱਡੀ ਕਬੱਡੀ ਆਲ ਓਪਨ ਦੀਆਂ ਸੱਦੇ ਵਾਲੀਆਂ 8 ਕਲੱਬਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਣਗੇ। ਜੇਤੂ ਟੀਮ ਨੂੰ 1 ਲੱਖ ਅਤੇ 75 ਹਜ਼ਾਰ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਬੈਸਟ ਰੇਡਰ ਤੇ ਜਾਫੀ ਦਾ 21-21 ਹਜ਼ਾਰ ਰੁਪਏ ਨਾਲ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡਾਂ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦਾ ਰੰਗ ਵੀ ਇਸ ਖੇਡ ਮੇਲੇ ਨੂੰ ਹੋਰ ਯਾਦਗਾਰੀ ਬਣਾਏਗਾ। ਇਸ ਮੌਕੇ ਪੰਜਾਬ ਦੇ ਪ੍ਰਸਿੱਧ ਗਾਇਕ ਹਰਭਜਨ ਮਾਨ, ਹਰਜੀਤ ਹਰਮਨ, ਗੀਤਾ ਜੈਲਦਾਰ, ਲਾਡੀ ਛਾਜਲਾ ਅਤੇ ਪ੍ਰਸਿੱਧ ਗਾਇਕਾ ਸੁਖਰੀਤ ਬੁੱਟਰ ਆਪਣੇ ਫਨ ਦਾ ਮੁਜ਼ਾਹਰਾ ਕਰਦਿਆਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ, ਵਿੱਤ ਤੇ ਯੋਜਨਾ, ਟਰਾਂਸਪੋਰਟ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤਾਂ, ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਤੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਮਾਲ ਤੇ ਪੁਨਰਵਾਸ, ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਉਨ੍ਹਾਂ ਨੇ ਸਮੁੱਚੇ ਖੇਡ ਅਤੇ ਸੰਗੀਤ ਪ੍ਰੇਮੀਆਂ ਨੂੰ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।