12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਬਲਾਸਪੁਰ ਵਿਖੇ ‘ਆਪ’ ਨੂੰ ਵੱਡਾ ਸਿਆਸੀ ਝਟਕਾ, ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਡਕਾਲਾ, 12 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਬਲਾਸਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਨਾਲ ਸੰਬੰਧਿਤ ਯੂਥ ਪ੍ਰਧਾਨ ਰੁਪਿੰਦਰ ਸਿੰਘ ਰੂਪੀ ਕੱਕੇਪੁਰ ਅਤੇ ਸਾਬਕਾ ਸਰਪੰਚ ਤੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਆਪਣੇ ਸਾਥੀਆਂ ਅਤੇ ਦਰਜਨਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਪ੍ਰੋ.

Ad Position 21
No active advertisement
ਅਜੀਤ ਡੈਸਕ 13-11-2026
ਡਕਾਲਾ, 12 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਬਲਾਸਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਨਾਲ ਸੰਬੰਧਿਤ ਯੂਥ ਪ੍ਰਧਾਨ ਰੁਪਿੰਦਰ ਸਿੰਘ ਰੂਪੀ ਕੱਕੇਪੁਰ ਅਤੇ ਸਾਬਕਾ ਸਰਪੰਚ ਤੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਆਪਣੇ ਸਾਥੀਆਂ ਅਤੇ ਦਰਜਨਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਇਨਕਲਾਬ ਲਿਆਉਣ ਦੇ ਦਾਅਵੇ ਵੀ ਅਮਲੀ ਰੂਪ ਨਹੀਂ ਲੈ ਸਕੇ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਲਾਸਪੁਰ ਦੇ ਦਰਜਨਾਂ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਮਜ਼ਬੂਤੀ ਹੈ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਲਈ ਵੀ ਯਤਨ ਕੀਤੇ ਜਾਣਗੇ। ਇਸ ਮੌਕੇ ਸਰਕਲ ਪ੍ਰਧਾਨ ਨਿਰੰਜਨ ਸਿੰਘ ਫੌਜੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸ.ਜੀ.ਪੀ.ਸੀ., ਹਰਦੇਵ ਸਿੰਘ ਪੂਨੀਆ, ਜਤਿੰਦਰ ਸਿੰਘ ਪਹਾੜੀਪੁਰ, ਲਾਡੀ ਪਹਾੜੀਪੁਰ, ਹਰਵਿੰਦਰ ਸਿੰਘ ਡੰਡੋਆ ਮੈਂਬਰ ਬਲਾਕ ਸੰਮਤੀ, ਸੁਖਚੈਨ ਸਿੰਘ ਜੌਲਾ, ਹਰਪਾਲ ਸਿੰਘ ਸੰਧਰ, ਬੁੱਧ ਸਿੰਘ, ਸੁਰਜੀਤ ਸਿੰਘ ਚਰਾਸੋ ਸਾਬਕਾ ਸਰਪੰਚ, ਹਰਕੇਸ਼ ਮਿੱਤਰ ਬਲਬੇੜਾ, ਸੋਮ ਨਾਥ ਪੰਜੋਲਾ ਅਤੇ ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਬਾਗ ਵਿਖੇ ਕਾਂਗਰਸ ਨੂੰ ਝਟਕਾ, ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਝੋਨੇ ਦੀ ਪੂਰੀ ਫ਼ਸਲ ਖਰੀਦੇ ਬਿਨਾਂ ਸਰਕਾਰੀ ਖਰੀਦ ਬੰਦ ਕਿਉਂ ? ਭਗਵੰਤ ਮਾਨ ਸਰਕਾਰ ਦੇਵੇ ਜਵਾਬ-ਪਰਮਜੀਤ ਸਿੰਘ ਕੈਂਥ
Ad Position 24