12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੋਬਿੰਦ ਬਾਗ ਵਿਖੇ ਕਾਂਗਰਸ ਨੂੰ ਝਟਕਾ, ਸੈਂਕੜੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗੋਬਿੰਦ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਸੈਂਕੜਿਆਂ ਨੌਜਵਾਨਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਰਮਨ ਭਾਰਦਵਾਜ ਅਤੇ ਮੋਹਿਤ ਸੱਚਰ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 13-11-2026
ਪਟਿਆਲਾ, 12 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗੋਬਿੰਦ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਸੈਂਕੜਿਆਂ ਨੌਜਵਾਨਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਰਮਨ ਭਾਰਦਵਾਜ ਅਤੇ ਮੋਹਿਤ ਸੱਚਰ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੌਜਵਾਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਮਨ ਭਾਰਦਵਾਜ, ਮੋਹਿਤ ਸੱਚਰ, ਆਕਾਸ਼ ਚੁੱਗ, ਮੋਹਿਤ ਕਟਾਰੀਆ, ਵਿਸ਼ਾਲ ਯਾਦਵ, ਗੌਤਮ ਤਵਾਰ, ਖੁਸ਼ ਰਾਜਪੂਤ, ਗਗਨ ਕਟਾਰੀਆ, ਅਰੁਣ ਕਨੌਜੀਆ ਅਤੇ ਪਿਊਸ਼ ਯਾਦਵ ਸਮੇਤ ਸੈਂਕੜਿਆਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਨੌਜਵਾਨਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਜਥੇਬੰਦਕ ਤਾਕਤ ਅਤੇ ਭਵਿੱਖ ਦੀ ਅਹਿਮ ਕੜੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਦੀ ਯੋਗਤਾ ਅਨੁਸਾਰ ਪਾਰਟੀ ਵਿਚ ਬਣਦੀਆਂ ਜ਼ਿੰਮੇਵਾਰੀਆਂ ਸੌਂਪਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਨਾਲ ਪਟਿਆਲਾ ਦਿਹਾਤੀ ਹਲਕੇ ਵਿਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਸਮਾਗਮ ਦੌਰਾਨ ਮਨਮਿੰਦਰ ਸਿੰਘ ਕੌੜਾ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਟਿਆਲਾ, ਇੰਦਰਪਾਲ ਸਿੰਘ ਸੋਨੂੰ, ਚੰਨਜੋਤ ਸਿੰਘ ਸਿੱਧੂ, ਯੂਥ ਪ੍ਰਧਾਨ ਹਲਕਾ ਪਟਿਆਲਾ ਦਿਹਾਤੀ, ਹਰਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਹਰਕਰਨ ਸਿੰਘ ਗਾਰਚਾ, ਸੀਮਾ ਵੈਦ, ਸੁਨੀਲ ਕੁਮਾਰੀ, ਸੁਨੀਲ ਸ਼ਰਮਾ, ਸਰੋਜ ਰਾਣੀ, ਧੰਜੂ ਸਾਹਿਬ ਅਤੇ ਜਸਪ੍ਰੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜੋਤ ਸਿੰਘ ਸੰਨੀ ਨੇ ਜ਼ਿਲ੍ਹਾ ਯੂਥ ਮੁਖੀ ਜਰਨੈਲ ਸਿੰਘ ਦੀ ਅਗਵਾਈ ਹੇਠ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਕੀਤੀ ਮੁਲਾ... ਅਗਲੀ ਖ਼ਬਰ ਪਿੰਡ ਬਲਾਸਪੁਰ ਵਿਖੇ ‘ਆਪ’ ਨੂੰ ਵੱਡਾ ਸਿਆਸੀ ਝਟਕਾ, ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24