2023- ਬੈਚ ਦੇ ਆਈ.ਏ.ਐਸ. ਅਧਿਕਾਰੀ ਸੁਨੀਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ
ਪਟਿਆਲਾ, 12 ਨਵੰਬਰ (ਧਰਮਿੰਦਰ ਸਿੰਘ ਸਿੱਧੂ)-2023-ਬੈਚ ਦੇ ਆਈ. ਏ.
ਪਟਿਆਲਾ, 12 ਨਵੰਬਰ (ਧਰਮਿੰਦਰ ਸਿੰਘ ਸਿੱਧੂ)-2023-ਬੈਚ ਦੇ ਆਈ.ਏ.ਐਸ. ਅਧਿਕਾਰੀ ਸੁਨੀਲ ਨੇ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰਾਮਪੁਰਾ ਫੂਲ ਅਤੇ ਬਲਾਚੌਰ ਵਿਖੇ ਐਸ.ਡੀ.ਐਮ. ਵਜੋਂ ਸੇਵਾ ਨਿਭਾ ਚੁੱਕੇ ਹਨ। ਕੰਪਿਊਟਰ ਸਾਇੰਸ ਵਿਚ ਬੀ.ਟੈੱਕ. ਦੀ ਡਿਗਰੀ ਪ੍ਰਾਪਤ ਇੰਜੀਨੀਅਰ, ਸੁਨੀਲ ਆਪਣੇ ਪਿਛਲੇ ਕਾਰਜਕਾਲ ਦੌਰਾਨ ਪ੍ਰਾਪਤ ਪ੍ਰਸ਼ਾਸਕੀ ਤਜਰਬੇ ਨਾਲ ਲੈਸ ਹਨ। ਅਹੁਦਾ ਸੰਭਾਲਣ ਦੇ ਇਸ ਮੌਕੇ ‘ਤੇ ਉਨ੍ਹਾਂ ਦੀ ਮਾਤਾ ਅਨੀਤਾ ਦੇਵੀ ਅਤੇ ਛੋਟੀ ਭੈਣ ਤਨੀਸ਼ਾ ਵੀ ਮੌਜੂਦ ਸਨ। ਅਹੁਦਾ ਸੰਭਾਲਣ ਉਪਰੰਤ ਸੁਨੀਲ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਰਕਾਰੀ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਉਹ ਪੇਂਡੂ ਵਿਕਾਸ ਵਿਚ ਤੇਜ਼ੀ ਲਿਆਉਣ, ਜਨਤਕ ਸੇਵਾਵਾਂ ਤੇਜ਼ੀ ਨਾਲ ਲੋਕਾਂ ਤੱਕ ਪਹੁੰਚਾਉਣ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਕਿ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਪਹੁੰਚੇ। ਏ.ਡੀ.ਸੀ. ਸੁਨੀਲ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਤੇ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗਾਂ ਅਤੇ ਸਥਾਨਕ ਸੰਸਥਾਵਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ।