13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਿੰਗਲਾ ਦੀ ਅਗਵਾਈ ਵਿਚ ਕਾਂਗਰਸ ਨੇ ਝੋਨੇ ਦੀ ਖਰੀਦ ਸਬੰਧੀ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ ਪੱਤਰ

­ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਕਾਂਗਰਸੀ ਆਗੂਆਂ ਵਲੋਂ ਉਪ ਮੰਡਲ ਮੈਜਿਸਟ੍ਰੇਟ ਸਮਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ। ਸੰਦੀਪ ਸਿੰਗਲਾ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਵੱਡੀ ਮਾਤਰਾ ਵਿਚ ਪਈ ਹੈ, ਪਰ ਸਰਕਾਰੀ ਖਰੀਦ ਏਜੰਸੀਆਂ ਵਲੋਂ ਸਮੇਂ ਸਿਰ ਬੋਲੀ ਅਤੇ ਖਰੀਦ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 14-11-2026
­ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਕਾਂਗਰਸੀ ਆਗੂਆਂ ਵਲੋਂ ਉਪ ਮੰਡਲ ਮੈਜਿਸਟ੍ਰੇਟ ਸਮਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ। ਸੰਦੀਪ ਸਿੰਗਲਾ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਵੱਡੀ ਮਾਤਰਾ ਵਿਚ ਪਈ ਹੈ, ਪਰ ਸਰਕਾਰੀ ਖਰੀਦ ਏਜੰਸੀਆਂ ਵਲੋਂ ਸਮੇਂ ਸਿਰ ਬੋਲੀ ਅਤੇ ਖਰੀਦ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੁਕਾਈ ਵਿਚ ਦੇਰੀ ਕਾਰਨ ਮੰਡੀਆਂ ਵਿੱਚ ਹੋਰ ਫਸਲ ਲਿਆਉਣ ਲਈ ਵੀ ਜਗ੍ਹਾ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਤੁਰੰਤ ਬੋਲੀ ਸ਼ੁਰੂ ਕਰਵਾਈ ਜਾਵੇ, ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ, ਫਸਲ ਦੀ ਚੁਕਾਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਰਣਬੀਰ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਬਲਕਾਰ ਸਿੰਘ, ਭਿੰਦਰ ਸਿੰਘ, ਬਿੰਦਰ ਸਿੰਘ, ਰਾਮ ਬਾਂਸਲ, ਹੀਰਾ ਜੈਨ, ਪ੍ਰਵੀਨ ਸਿੰਗਲਾ, ਵਿਨੋਦ ਮਿੱਤਲ, ਜੁਗਰਾਜ ਸਿੰਘ ਅਤੇ ਸ਼ਸ਼ੀ ਧੀਮਾਨ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ ਨੇ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ 17 ਨੂੰ ਗੋਪਾਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ
Ad Position 24