ਮਿਡ-ਡੇਅ-ਮੀਲ ਕੁੱਕ ਬੀਬੀਆਂ 16 ਨਵੰਬਰ ਨੂੰ ਦਿੜ੍ਹਬਾ
ਵਿਖੇ ਕਰਨਗੀਆਂ ਸਰਕਾਰ ਦਾ ਪਿੱਟ ਸਿਆਪਾ
ਭਾਦਸੋਂ, 13 ਨਵੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ ਡੇਅ-ਮੀਲ ਕੁੱਕ ਫਰੰਟ ਪੰਜਾਬ ਵਲੋਂ 16 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਜਸਵਿੰਦਰ ਕੌਰ, ਸਿਮਰਨਜੀਤ ਕੌਰ ਅਜਨੌਦਾ, ਜਸਵਿੰਦਰ ਕੌਰ ਘੁੰਡਰ, ਗੁਰਮੀਤ ਕੌਰ ਦੰਦਰਾਲਾ ਨੇ ਦੱਸਿਆ ਕਿ ਵਿੱਤ ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਲੈ ਕੇ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਨਤੀਜਾ ਕੋਈ ਨਹੀਂ ਨਿਕਲਿਆ।
ਹ
ਹਰਜਿੰਦਰ ਕੌਰ ਲੋਪੇ
14-11-2026
ਭਾਦਸੋਂ, 13 ਨਵੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ ਡੇਅ-ਮੀਲ ਕੁੱਕ ਫਰੰਟ ਪੰਜਾਬ ਵਲੋਂ 16 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਜਸਵਿੰਦਰ ਕੌਰ, ਸਿਮਰਨਜੀਤ ਕੌਰ ਅਜਨੌਦਾ, ਜਸਵਿੰਦਰ ਕੌਰ ਘੁੰਡਰ, ਗੁਰਮੀਤ ਕੌਰ ਦੰਦਰਾਲਾ ਨੇ ਦੱਸਿਆ ਕਿ ਵਿੱਤ ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਲੈ ਕੇ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਨਤੀਜਾ ਕੋਈ ਨਹੀਂ ਨਿਕਲਿਆ। ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਮੁੱਕਰ ਰਹੀ। ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਵਲੋਂ ਕਿਸੇ ਵੀ ਮੰਗ ਨੂੰ ਹੱਲ ਕਰਨ ਦਾ ਪੱਕਾ ਭਰੋਸਾ ਨਹੀਂ ਦਿੱਤਾ ਸਗੋਂ ਟਾਲ ਮਟੋਲ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਜਿਆਦਾ ਗਰੀਬੀ ਹੰਢਾਅ ਰਹੀਆਂ ਤੇ ਸਭ ਤੋਂ ਘੱਟ ਤਨਖਾਹਾਂ ’ਤੇ ਕੰਮ ਕਰ ਰਹੀਆਂ ਮਿਡ-ਡੇ-ਮੀਲ ਕੁੱਕ ਬੀਬੀਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦੀ ਗੰਭੀਰਤਾ ਨਜ਼ਰ ਨਹੀਂ ਆ ਰਹੀ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜੋ ਮਿਡ-ਡੇ-ਮੀਲ ਕੁੱਕ ਬਜ਼ੁਰਗ ਹੋ ਗਈਆਂ ਹਨ। ਉਨ੍ਹਾਂ ਨੂੰ ਸਕੂਲ ਵਿਚੋਂ ਹਟਾਉਣ ਸਮੇਂ ਘੱਟੋ-ਘੱਟ ਪੰਜ ਲੱਖ ਰੁਪਏ ਦੀ ਗ੍ਰੈਚਟੀ ਦਿੱਤੀ ਜਾਵੇ, ਜੋ ਮਿਡ-ਡੇ-ਮੀਲ ਕੁੱਕ ਬੀ.ਏ. ਪਾਸ ਹਨ, ਉਨ੍ਹਾਂ ਨੂੰ ਦਫਤਰਾਂ ਵਿਚ ਮਿਡ-ਡੇ-ਮੀਲ ਦੇ ਲਈ ਡਾਟਾ ਐਂਟਰੀ ਵਜੋਂ ਤਰੱਕੀ ਦਿੱਤੀ ਜਾਵੇ। ਆਗੂਆਂ ਨੇ ਅੱਗੇ ਦੱਸਿਆ ਕਿ 16 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ’ਚ ਮਿਡ-ਡੇ-ਮੀਲ ਕੁੱਕ ਇਕੱਠੀਆਂ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ। ਆਗੂਆਂ ਨੇ ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਗਿਣਤੀ ਵਿਚ ਦਿੜ੍ਹਬਾ ਵਿਖੇ ਪਹੁੰਚਣ।