13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਟਿਆਲਾ ’ਚ ਈ. ਵੀ. ਐੱਮ. ਤੇ ਵੀ.ਵੀ. ਪੀ. ਏ. ਟੀ. ਮਸ਼ੀਨਾਂ ਦੀ ਲੈਵਲ ਚੈਕਿੰਗ ਸ਼ੁਰੂ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲੇ ‘ਚ ਬੈੱਲ ਕੰਪਨੀ ਦੀਆਂ ਐਮ-3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.

Ad Position 21
No active advertisement
ਅਜੀਤ ਡੈਸਕ 14-11-2026
ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲੇ ‘ਚ ਬੈੱਲ ਕੰਪਨੀ ਦੀਆਂ ਐਮ-3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਜਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ, ਨੇੜੇ ਹਰਪਾਲ ਟਿਵਾਣਾ ਆਡੀਟੋਰੀਅਮ, ਨਾਭਾ ਰੋਡ ਪਟਿਆਲਾ ਵਿਖੇ 12 ਨਵੰਬਰ, 2026 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਪ੍ਰਕਿਰਿਆ ਪੰਜਾਬ ਦੇ ਮੁੱਖ ਚੋਣ ਅਫਸਰ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਸਟ ਲੈਵਲ ਚੈਕਿੰਗ ਚੋਣਾਂ ਦੀਆਂ ਤਿਆਰੀਆਂ ਦਾ ਇਕ ਬਹੁਤ ਹੀ ਮਹੱਤਵਪੂਰਨ ਪੜਾਅ ਹੈ, ਜਿਸ ਦਾ ਮੁੱਖ ਉਦੇਸ਼ ਈ.ਵੀ.ਐੱਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਜਾਂਚ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ ਪੂਰੀ ਤਰ੍ਹਾਂ ਦਰੁਸਤ ਅਤੇ ਕਾਰਜਸ਼ੀਲ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਸੁਰੱਖਿਆ ਅਤੇ ਜਵਾਬਦੇਹੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਪ੍ਰਕਿਰਿਆ ਦੇਖਣ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਪ੍ਰਕਿਰਿਆ ਨੂੰ ਦੇਖਣ ਲਈ ਆਪਣੀ ਪਾਰਟੀ ਦੇ ਮੈਂਬਰ ਨੂੰ ਨਾਮਜਦ ਕਰਕੇ ਲਿਸਟ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾਣ। ਰਾਜਨਿਤਿਕ ਪਾਰਟੀਆਂ ਦੁਆਰਾ ਨਾਮਜਦ ਮੈਂਬਰਾਂ ਲਈ ਐਫ.ਐਲ.ਸੀ. ਦੌਰਾਨ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਵਿਖੇ ਜਾਣ ਲਈ ਐਂਟਰੀ ਪਾਸ ਲਾਜਮੀ ਹਨ। ਐਂਟਰੀ ਪਾਸ ਰਾਜਨੀਤਿਕ ਪਾਰਟੀ ਦੁਆਰਾ ਜਾਰੀ ਅਥਾਰਟੀ ਪੱਤਰ ਜਮ੍ਹਾਂ ਕਰਵਾ ਕੇ ਜ਼ਿਲ੍ਹਾ ਚੋਣ ਦਫ਼ਤਰ, ਪਟਿਆਲਾ ਪਾਸੋਂ ਬਣਵਾਏ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਠਾਣਮਾਜਰਾ ਦੀਆਂ ਸੂਬਾ ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਨੇ ਸਨੌਰ ਦੀ ਸਿਆਸਤ ਭਖਾਈ ਅਗਲੀ ਖ਼ਬਰ ਮਿਡ-ਡੇਅ-ਮੀਲ ਕੁੱਕ ਬੀਬੀਆਂ 16 ਨਵੰਬਰ ਨੂੰ ਦਿੜ੍ਹਬਾ ਵਿਖੇ ਕਰਨਗੀਆਂ ਸਰਕਾਰ ਦਾ ਪਿੱਟ ਸਿਆਪਾ
Ad Position 24