13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਠਾਣਮਾਜਰਾ ਦੀਆਂ ਸੂਬਾ ਤੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਨੇ ਸਨੌਰ ਦੀ ਸਿਆਸਤ ਭਖਾਈ

ਸਨੌਰ, 13 ਨਵੰਬਰ (ਸੋਖਲ)–ਵਿਧਾਨ ਸਭਾ ਹਲਕਾ 114 ਸਨੌਰ ਦੀ ਸਿਆਸਤ ਵਿੱਚ ਇਨ੍ਹੀਂ ਦਿਨੀਂ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕਰੀਬ 10 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 14-11-2026
ਸਨੌਰ, 13 ਨਵੰਬਰ (ਸੋਖਲ)–ਵਿਧਾਨ ਸਭਾ ਹਲਕਾ 114 ਸਨੌਰ ਦੀ ਸਿਆਸਤ ਵਿੱਚ ਇਨ੍ਹੀਂ ਦਿਨੀਂ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕਰੀਬ 10 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪਠਾਣਮਾਜਰਾ ਨੇ ਹਲਕੇ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਉਹ ਇੱਕ ਪਾਸੇ ਭਾਜਪਾ ਦੇ ਟਕਸਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਸੰਪਰਕ ਕਾਇਮ ਕਰ ਰਹੇ ਹਨ, ਉੱਥੇ ਹੀ ਆਪਣੇ ਪੁਰਾਣੇ ਸਮਰਥਕਾਂ ਨਾਲ ਵੀ ਮੁਲਾਕਾਤਾਂ ਕਰਕੇ ਸਿਆਸੀ ਮਾਹੌਲ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਭਾਜਪਾ ਦੀ ਸੀਨੀਅਰ ਕੇਂਦਰੀ ਅਤੇ ਸੂਬੇ ਦੀ ਲੀਡਰਸ਼ਿਪ ਨਾਲ ਕੀਤੀਆਂ ਮੁਲਾਕਾਤਾਂ ਵੀ ਖਾਸ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਮੁਲਾਕਾਤਾਂ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਭਾਜਪਾ ਦੇ ਸੂਬਾ ਜਨਰਲ ਸਕੱਤਰ (ਸੰਗਠਨ) ਸ਼੍ਰੀਨਿਵਾਸੁਲੂ, ਬੀ.ਐੱਲ. ਸੰਤੋਖ (ਨੈਸ਼ਨਲ ਜਨਰਲ ਸਕੱਤਰ), ਪਾਰਟੀ ਪ੍ਰਧਾਨ ਕੇਵਲ ਢਿੱਲੋਂ ਅਤੇ ਰਾਸ਼ਟਰੀ ਆਗੂ ਨਿਤਿਨ ਨਬੀਨ ਸਮੇਤ ਹੋਰ ਸੀਨੀਅਰ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਸਿਆਸੀ ਹਲਕਿਆਂ ਵਿਚ ਇਨ੍ਹਾਂ ਮੁਲਾਕਾਤਾਂ ਨੂੰ ਪਠਾਣਮਾਜਰਾ ਵੱਲੋਂ ਭਾਜਪਾ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਅਤੇ ਪਾਰਟੀ ਦੀ ਜਥੇਬੰਦਕ ਲੀਡਰਸ਼ਿਪ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਦੀ ਪਾਰਟੀ ਤਬਦੀਲੀ ਨੂੰ ਅਜੇ 10 ਦਿਨ ਵੀ ਨਹੀਂ ਹੋਏ, ਪਰ ਇਸ ਥੋੜ੍ਹੇ ਸਮੇਂ ਦੌਰਾਨ ਕੇਂਦਰੀ ਆਗੂਆਂ ਨਾਲ ਉਨ੍ਹਾਂ ਦੀਆਂ ਮੁਲਾਕਾਤਾਂ ਨੇ ਹਲਕੇ ਦੀ ਸਿਆਸਤ ਵਿੱਚ ਕਈ ਨਵਾਂ ਮੋੜ ਲਿਆ ਦਿੱਤਾ ਹੈ ਅਤੇ ਪਠਾਣਮਜਾਰਾ ਨਾਲ ਲੋਕ ਜੁੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਟਿਆਲਾ ’ਚ ਈ. ਵੀ. ਐੱਮ. ਤੇ ਵੀ.ਵੀ. ਪੀ. ਏ. ਟੀ. ਮਸ਼ੀਨਾਂ ਦੀ ਲੈਵਲ ਚੈਕਿੰਗ ਸ਼ੁਰੂ
Ad Position 24