ਪਟਿਆਲਾ ਦੇ ਇਸ਼ਮੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਕੀਤਾ ਹਾਸਿਲ
ਨਾਭਾ, 13 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਅਤੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਇਸ ਲੜੀ ਦੇ ਤਹਿਤ ‘ਆਪ’ ਪਾਰਟੀ ਦੇ ਮਿਹਨਤੀ ਆਗੂ ਦਵਿੰਦਰ ਸਿੰਘ ਥੂਹੀ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ।
ਨਾਭਾ, 13 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਅਤੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਇਸ ਲੜੀ ਦੇ ਤਹਿਤ ‘ਆਪ’ ਪਾਰਟੀ ਦੇ ਮਿਹਨਤੀ ਆਗੂ ਦਵਿੰਦਰ ਸਿੰਘ ਥੂਹੀ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤ ਹੋਣ ਉਪਰੰਤ ਪ੍ਰਧਾਨ ਦਵਿੰਦਰ ਸਿੰਘ ਥੂਹੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਇੰਪਰੂਵਮੈਂਟ ਟਰੱਸਟ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮੇਰੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਵਾਂਗਾ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਮਿਹਨਤ ਕਰਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪੰਜਾਬ ਦੀ ਜਨਤਾ ਪ੍ਰਭਾਵਿਤ ਹੈ, ਉੱਥੇ ਹੀ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਜਿਸ ਨੂੰ ਵੇਖਦੇ ਹੋਏ ਪੰਜਾਬ ਦੀ ਜਨਤਾ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੇਖਣਾ ਚਾਹੁੰਦੀ ਹੈ ਅਤੇ ਮੁੜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਇਸ ਮੌਕੇ ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਲਾਲੀ ਫਤਿਹਪੁਰ ਅਤੇ ਹੋਰ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਵਧਾਈ ਦਿੱਤੀ ਗਈ।