ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਬਨੂੜ ਰਾਜਪੁਰਾ ਕੌਮੀ ਮਾਰਗ ’ਤੇ ਸਥਿਤ ਨਿੱਜੀ ਯੂਨੀਵਰਸਿਟੀ ਵਿਚ ਪੜਦੀ ਬੀਸੀਏ ਭਾਗ ਪਹਿਲਾ ਦੀ 19 ਸਾਲਾ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਜਿਲ੍ਹਾ ਕੁਰੂਕਸ਼ੇਤਰ ਦੀ ਰਹਿਣ ਵਾਲੀ 19 ਸਾਲਾ ਅਨਿਕਾ ਜੋ ਕਿ ਬੀਸੀਏ ਦੇ ਸਮੈਸਟਰ ਪਹਿਲੇ ਦੀ ਵਿਦਿਆਰਥਣ ਸੀ ਨੇ ਅੱਜ ਆਪਣੇ ਹੋਸਟਲ ਵਿਚ ਪੱਖੇ ਨਾਲ ਲਟਕੇ ਖੁਦਕੁਸ਼ੀ ਕਰ ਲਈ ਹੈ।
ਬਨੂੜ, 14 ਨਵੰਬਰ (ਭੁਪਿੰਦਰ ਸਿੰਘ)-ਬਨੂੜ ਰਾਜਪੁਰਾ ਕੌਮੀ ਮਾਰਗ ’ਤੇ ਸਥਿਤ ਨਿੱਜੀ ਯੂਨੀਵਰਸਿਟੀ ਵਿਚ ਪੜਦੀ ਬੀਸੀਏ ਭਾਗ ਪਹਿਲਾ ਦੀ 19 ਸਾਲਾ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਜਿਲ੍ਹਾ ਕੁਰੂਕਸ਼ੇਤਰ ਦੀ ਰਹਿਣ ਵਾਲੀ 19 ਸਾਲਾ ਅਨਿਕਾ ਜੋ ਕਿ ਬੀਸੀਏ ਦੇ ਸਮੈਸਟਰ ਪਹਿਲੇ ਦੀ ਵਿਦਿਆਰਥਣ ਸੀ ਨੇ ਅੱਜ ਆਪਣੇ ਹੋਸਟਲ ਵਿਚ ਪੱਖੇ ਨਾਲ ਲਟਕੇ ਖੁਦਕੁਸ਼ੀ ਕਰ ਲਈ ਹੈ। ਉਨਾਂ ਨੂੰ ਇਤਲਾਹ ਮਿਲੀ ਤਾਂ ਉਹ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਤੇ ਵਿਦਿਆਰਥਣ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ। ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਰਾਜਪੁਰਾ ਦੇ ਏਪੀ ਜੈਨ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪੁੱਜ ਗਏ ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਅਧੀਨ ਮਾਮਲਾ ਦਰਜ ਕੀਤਾ ਗਿਆ।