14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਗਮੀਤ ਸਿੰਘ ਹਰਿਆਊ ’ਤੇ ਜਾਣਬੁੱਝ ਕੇ ਦਬਾਅ ਪਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਮਨ ਬੱਲ

ਡਕਾਲਾ, 14 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਹਰਮਨ ਬੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸਮਾਣਾ ਜਗਮੀਤ ਸਿੰਘ ਹਰਿਆਊ ਉੱਤੇ ਜਾਣਬੁੱਝ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ , ਬੱਲ ਨੇ ਕਿਹਾ ਕਿ ਪੈਟਰੋਲ ਪੰਪਾਂ ’ਤੇ ਵਾਰ-ਵਾਰ ਕੀਤੀ ਜਾ ਰਹੀ ਚੈਕਿੰਗ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਟਰੋਲ ਪੰਪ ’ਤੇ ਕੋਈ ਬੇਨਿਯਮੀ ਪਾਈ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਪਰ ਚੈਕਿੰਗ ਦੀ ਆੜ ਵਿੱਚ ਕਿਸੇ ਵਿਅਕਤੀ ਜਾਂ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 15-11-2026
ਡਕਾਲਾ, 14 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਹਰਮਨ ਬੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸਮਾਣਾ ਜਗਮੀਤ ਸਿੰਘ ਹਰਿਆਊ ਉੱਤੇ ਜਾਣਬੁੱਝ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ , ਬੱਲ ਨੇ ਕਿਹਾ ਕਿ ਪੈਟਰੋਲ ਪੰਪਾਂ ’ਤੇ ਵਾਰ-ਵਾਰ ਕੀਤੀ ਜਾ ਰਹੀ ਚੈਕਿੰਗ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਟਰੋਲ ਪੰਪ ’ਤੇ ਕੋਈ ਬੇਨਿਯਮੀ ਪਾਈ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਪਰ ਚੈਕਿੰਗ ਦੀ ਆੜ ਵਿੱਚ ਕਿਸੇ ਵਿਅਕਤੀ ਜਾਂ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਗਮੀਤ ਸਿੰਘ ਹਰਿਆਊ ਨੂੰ ਜਾਣਬੁੱਝ ਕੇ ਦਬਾਅ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਹਰਿਆਊ ਲੰਬੇ ਸਮੇਂ ਤੋਂ ਹਲਕਾ ਸਮਾਣਾ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਹਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੇ ਆ ਰਹੇ ਹਨ। ਹਰਮਨ ਬੱਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੈਟਰੋਲ ਪੰਪਾਂ ਦੀ ਚੈਕਿੰਗ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ ਅਤੇ ਸਾਰੀਆਂ ਕਾਰਵਾਈਆਂ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਆਗੂਆਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਥਿਤ ਧੱਕੇਸ਼ਾਹੀ ਜਾਂ ਦਬਾਅ ਪਾਉਣ ਦੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ’ਚ ਵੱਡੀ ਕਟੌਤੀ ਮਰੀਜ਼ਾਂ ਨੂੰ ਸਾਲਾਨਾ 3,540 ਕਰੋੜ ਰੁਪਏ ਦੀ ਮਿਲੇਗੀ ਰਾਹਤ... ਅਗਲੀ ਖ਼ਬਰ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਸਾਡੀ ਸਭ ਤੋਂ ਵੱਡੀ ਤਾਕਤ-ਸੰਦੀਪ ਸਿੰਗਲਾ
Ad Position 24