15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਬਜ਼ੀ ਮੰਡੀ ਸਮਾਣਾ ਦੇ ਨਵੇਂ ਸ਼ੈੱਡ ਦਾ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵੀ ਸਮਾਗਮ ਵਿਚ ਰਹੇ ਮੌਜੂਦ

ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਸਬਜ਼ੀ ਮੰਡੀ ਵਿਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 15-11-2026
ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਸਬਜ਼ੀ ਮੰਡੀ ਵਿਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਬਜ਼ੀ ਮੰਡੀ ਦੇ ਪ੍ਰਧਾਨ ਸਤਨਾਮ ਸਿੰਘ ਚੀਮਾ ਵਲੋਂ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਦਘਾਟਨ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਬਾਅਦ ਵਿਚ ਸਮਾਗਮ ਵਿਚ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਵਿਚ ਮੁੜ ਸਰਕਾਰ ਬਣਾਉਣਾ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਵੇਖਣ ਵੀ ਕਰਵਾਇਆ ਜਾ ਰਿਹਾ ਹੈ ਅਤੇ ਉਮੀਦਵਾਰਾਂ ਦੀ ਚੋਣ ਪਾਰਟੀ ਵਲੋਂ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਭਰੋਸੇ ਨਾਲ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਨਾਲ ਹੀ ਪਾਰਟੀ ਆਪਣੇ ਮਕਸਦ ਵਿਚ ਕਾਮਯਾਬ ਹੋ ਸਕਦੀ ਹੈ। ਇਸ ਮੌਕੇ ਇਲਾਕੇ ਦੇ ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚਾਇਤ ਮੈਂਬਰ, ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਸ. ਬਰਸਟ ਨੇ ਆਖਿਆ ਕਿ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸਾਰੀਆਂ ਸੜਕਾਂ 18 ਫੁੱਟੀ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ। ਸਮਾਗਮ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਗਰਗ ਸਣੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਹਰਿਆਣਾ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਨਵਯਾ ਗੁਪਤਾ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24