15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੁਨੀਲ ਕੁਮਾਰ ਪਹਿਲਵਾਨ ਬਣੇ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ

ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੁਨੀਲ ਕੁਮਾਰ ਪਹਿਲਵਾਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਭਾਜਪਾ ਹਾਈ ਕਮਾਨ ਵਲੋਂ ਸੁਨੀਲ ਪਹਿਲਵਾਨ ਦੀਆਂ ਪਾਰਟੀ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-11-2026
ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੁਨੀਲ ਕੁਮਾਰ ਪਹਿਲਵਾਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਭਾਜਪਾ ਹਾਈ ਕਮਾਨ ਵਲੋਂ ਸੁਨੀਲ ਪਹਿਲਵਾਨ ਦੀਆਂ ਪਾਰਟੀ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਆਗੂ ਭਾਜਪਾ ਪੰਜਾਬ ਵਪਾਰ ਮੰਡਲ ਦੇ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਬਰਿੰਦਰ ਬਿੱਟੂ ਵਲੋਂ ਸੁਨੀਲ ਕੁਮਾਰ ਪਹਿਲਵਾਨ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਭਾਜਪਾ ਆਗੂਆਂ ਨੇ ਕਿਹਾ ਕਿ ਸੁਨੀਲ ਪਹਿਲਵਾਨ ਭਾਜਪਾ ਦੇ ਸੱਚੇ ਸਿਪਾਹੀ ਹਨ ਅਤੇ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪਾਰਟੀ ਦੀ ਸੇਵਾ ਨੂੰ ਦੇਖਦੇ ਹੋਏ ਆਪਣੇ ਵਰਕਰਾਂ ਨੂੰ ਅਹੁਦੇ ਦੇ ਕੇ ਸਨਮਾਨਿਤ ਕਰਦੀ ਹੈ। ਨਵ ਨਿਯੁਕਤ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਸੁਨੀਲ ਪਹਿਲਵਾਨ ਨੇ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਦੀ ਤਰ੍ਹਾਂ ਦਿਨ ਰਾਤ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਸੰਨੀ ਸਿੰਗਲਾ, ਅਮਰਚੰਦ ਕਥੂਰੀਆ, ਅਸ਼ੋਕ ਜਿੰਦਲ, ਪਲਵਿੰਦਰ ਸਿੰਘ ਛੀਟਾਂਵਾਲਾ, ਸੁਰੇਸ਼ ਗੁਪਤਾ, ਪਵਨ ਕੁਮਾਰ ਆਦਿ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਗਮ ਚੋਣਾਂ : 248 ਉਮੀਦਵਾਰਾਂ ਨੂੰ ਐੱਨ.ਓ.ਸੀ. ਜਾਰੀ, ਕੋਈ ਵੀ ਪੁਰਾਣੀ ਅਰਜ਼ੀ ਪੈਂਡਿੰਗ ਨਹੀਂ-ਕਮਿਸ਼ਨਰ ਪੂਜਾ ਸਿਆਲ ਗਰ... ਅਗਲੀ ਖ਼ਬਰ ਜੱਜ ਮਾਡਰਨ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ
Ad Position 24