15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵਲੋਂ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ. ਆਈ.

Ad Position 21
No active advertisement
ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ- II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ ਅੱਜ ਖੁਦ ਸੈਂਸਜ ਚਾਰਜ ਦਫਤਰਾਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨਿਕ ਅਤੇ ਡਿਜੀਟਲ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਫੀਲਡ ਚੈਕਿੰਗ ਦੌਰਾਨ ਚੰਡੀਗੜ੍ਹ ਦੇ ਅਧਿਕਾਰੀ ਨੇ ਤਹਿਸੀਲ ਪਟਿਆਲਾ, ਤਹਿਸੀਲ ਰਾਜਪੁਰਾ ਅਤੇ ਨਗਰ ਕੌਂਸਲ ਰਾਜਪੁਰਾ ਵਿੱਚ ਜਾ ਕੇ ਮੌਕੇ ‘ਤੇ ਡਿਜੀਟਲ ਮੈਪਿੰਗ, ਸਟਾਫ਼ ਦੀ ਸਿਖਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਫੀਲਡ ਵਿੱਚ ਤਾਇਨਾਤ ਕੀਤੇ ਜਾਣੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਵੰਡੇ ਜਾ ਰਹੇ ਨਿਯੁਕਤੀ ਪੱਤਰਾਂ ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਹਰੇਕ ਫੀਲਡ ਕਰਮਚਾਰੀ ਕੋਲ ਡਿਊਟੀ ਦੌਰਾਨ ਅਧਿਕਾਰਤ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਲਾਜ਼ਮੀ ਤੌਰ ‘ਤੇ ਹੋਣਾ ਚਾਹੀਦਾ ਹੈ ਤਾਂ ਜੋ ਆਮ ਜਨਤਾ ਨੂੰ ਡੇਟਾ ਦਿੰਦੇ ਸਮੇਂ ਕੋਈ ਸ਼ੰਕਾ ਨਾ ਰਹੇ। ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਲਗਾਈ ਗਈ ਵਿਸ਼ੇਸ਼ ਸੈਂਸਜ ਸਟਾਲ (ਮਰਦਮਸ਼ੁਮਾਰੀ ਸਟਾਲ) ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਇਸ ਸਟਾਲ ਦੇ ਮਾਧਿਅਮ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਡਾਇਰੈਕਟੋਰੇਟ ਦੇ ਨੁਮਾਇੰਦੇ ਨੇ ਜ਼ੋਰ ਦੇ ਕੇ ਕਿਹਾ ਕਿ ਕਿਉਂਕਿ ਇਹ 16ਵੀਂ ਰਾਸ਼ਟਰੀ ਮਰਦਮਸ਼ੁਮਾਰੀ ਪੂਰੀ ਤਰ੍ਹਾਂ ਡਿਜੀਟਲ ਹੈ, ਇਸ ਲਈ ਐਪਲੀਕੇਸ਼ਨਾਂ ਵਿੱਚ ਡੇਟਾ ਦੀ ਸ਼ੁੱਧਤਾ ਸਭ ਤੋਂ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰਾਜਪੁਰਾ ਦੇ ਤਹਿਸੀਲ, ਨਗਰ ਕੌਂਸਲ ਅਤੇ ਯੂਨੀਵਰਸਿਟੀ ਖੇਤਰਾਂ ਵਿੱਚ ਕੀਤੇ ਗਏ ਜ਼ਮੀਨੀ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਫੀਲਡ ਵਿੱਚ ਆਉਣ ਵਾਲੇ ਕਰਮਚਾਰੀਆਂ ਨੂੰ ਸਹੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਦੇਣ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਜਾਂ ਸਮੱਸਿਆ ਦੇ ਹੱਲ ਲਈ, ਨਾਗਰਿਕ ਅਧਿਕਾਰਤ , ਟੋਲ-ਫ੍ਰੀ ਰਾਸ਼ਟਰੀ ਹੈਲਪਲਾਈਨ ਨੰਬਰ 1855 ‘ਤੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਮੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿ... ਅਗਲੀ ਖ਼ਬਰ ਸਮੂਹਿਕ ਸਿਹਤ ਕੇਂਦਰ ਦੁੱਧਨ ਸਾਧਾਂ ਵਿਖੇ “ਵਿਸ਼ਵ ਸੂਗਰ ਦਿਵਸ” ਮੌਕੇ ਜਾਗਰੂਕਤਾ ਕੈਂਪ ਲਗਾਇਆ
Ad Position 24