15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਮਾਣਾ ਮੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਮਾਰਕਿਟ ਕਮੇਟੀ ਸਮਾਣਾ ਅਧੀਨ ਆਉਂਦੀ ਸਬਜੀ ਮੰਡੀ ਵਿਖੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਸਮਾਰੋਹ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਮਾਤਾ ਹਰਪਾਲ ਕੌਰ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਪ੍ਰੀਤਮ ਸਿੰਘ ਨਾਗੀ 15-11-2026
ਸਮਾਣਾ, 14 ਨਵੰਬਰ (ਪ੍ਰੀਤਮ ਸਿੰਘ ਨਾਗੀ)-ਮਾਰਕਿਟ ਕਮੇਟੀ ਸਮਾਣਾ ਅਧੀਨ ਆਉਂਦੀ ਸਬਜੀ ਮੰਡੀ ਵਿਖੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਸਮਾਰੋਹ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਗੁਰੂ ਚਰਨਾਂ ਵਿਚ ਹਾਜਰੀ ਲਗਵਾਈ ਗਈ ਅਤੇ ਸਰਬਤ ਦੇ ਭੱਲੇ ਦੀ ਅਰਦਾਸ ਕੀਤੀ ਗਈ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀਕਲਾ ਅਤੇ ਤਰੱਕੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਰਾਗੀ ਜੱਥੇ ਵਲੋਂ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਰਪਾਲ ਕੌਰ ਨੇ ਹਰਚੰਦ ਸਿੰਘ ਬਰਸਟ ਨੂੰ ਆਸ਼ੀਰਵਾਦ ਦਿੰਦਿਆਂ ਸਮਾਣਾ ਮੰਡੀ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲੋਕਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੈ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹੇਗਾ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੀਤੇ ਗਏ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀ ਕਰਕੇ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਆਪ ਸਰਕਾਰ ਵਲੋਂ ਹਲਕਾ ਸਮਾਣਾ ਸਮੇਤ ਸੂਬੇ ਭਰ ਵਿਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਇਸ ਮੌਕੇ ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜੀ ਮੰਡੀ, ਨਰਿੰਦਰ ਪ੍ਰਧਾਨ ਆੜਤੀ ਐਸੋਸੀਏਸਨ, ਰਾਣਾ ਵਿਰਕ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਪਹਾੜਪੁਰ ਬਲਾਕ ਸੰਮਤੀ ਮੈਂਬਰ, ਕਮਲਜੀਤ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਸਮਾਣਾ, ਤਰਲੋਚਨ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਪਟਿਆਲਾ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਪਰਗਟ ਸਿੰਘ ਸਰਪੰਚ ਢਕੜੱਬਾ, ਕੁਲਜੀਤ ਸਿੰਘ ਸਰਪੰਚ ਰੰਧਾਵਾ, ਗੁਰਵਿੰਦਰ ਸਿੰਘ ਸਰਪੰਚ ਕਾਕੜਾ, ਸੋਨੀ ਸਰਪੰਚ ਤਰਖਾਣ ਮਾਜਰਾ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਗੁਰਪ੍ਰੀਤ ਸਿੰਘ ਸਰਪੰਚ ਅਸਰਪੁਰ, ਜਰਨੈਲ ਸਿੰਘ ਸਰਪੰਚ ਖੁਸਰੋਪੁਰ, ਤਰਸੇਮ ਸਿੰਘ ਸਰਪੰਚ ਮਾਲੋਮਾਜਰਾ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਵਰਿੰਦਰ ਸਿੰਘ ਸਰਪੰਚ ਸੈਦੀਪੁਰ, ਸੁਖਵਿੰਦਰ ਸਿੰਘ ਸਰਪੰਚ ਬਿਜਲਪੁਰ, ਕੁਲਵੀਰ ਸਿੰਘ ਸਰਪੰਚ ਲਲੋਛੀ, ਪਰਗਟ ਸਿੰਘ ਸਰਪੰਚ ਚੁਤੈਹਰਾ, ਅਮਰੀਕ ਸਿੰਘ ਸਰਪੰਚ ਕਕਰਾਲਾ, ਗੁਰਵਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਰਾਜਪਾਲ ਸਿੰਘ ਸਾਬਕਾ ਸਰਪੰਚ ਗੁਰੂ ਨਾਨਕ ਨਗਰ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਐਡਵੋਕੇਟ ਹਰਤੇਜ ਸੰਧੂ, ਜੋਨ ਸੂਲਰ, ਰਾਜ ਕੁਮਾਰ ਸਚਦੇਵਾ, ਬਲਵਿੰਦਰ ਸਿੰਘ ਵੜੈਚ, ਬਿੰਦਰ ਨਾਗਰ, ਦਰਬਾਰਾ ਸਿੰਘ ਡਰੋਲੀ, ਅੰਗਰੇਜ ਭੁੱਲਰ, ਸੁੱਖੀ ਖੱਤਰੀਵਾਲ, ਹੇਮਇੰਦਰ ਸਿੰਘ ਮਾਲੋਮਾਜਰਾ, ਗੁਰਪ੍ਰੀਤ ਲਾਲਗੜ੍ਹ, ਗੁਰਜੀਤ ਸਿੰਘ ਗਰੀਨ ਪਾਰਕ, ਰਵੀ ਰੰਧਾਵਾ, ਸੁਰਜਨ ਚੱਠਾ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਨਵਾ ਗਾਉਂ, ਬਲਵਿੰਦਰ ਗਾਜੀਪੁਰ, ਡਾ. ਹਰਮੇਸ਼ ਆਲਮਪੁਰ, ਸੋਨੂੰ ਜਮਾਲਪੁਰ, ਬਲਵਿੰਦਰ ਸਿੰਘ ਪਹਾੜਪੁਰ, ਕੁਲਬੀਰ ਨਮਾਦਾ, ਪ੍ਰਵੀਨ ਅਰੋੜਾ, ਜਤਿੰਦਰ ਝੰਡ, ਗੁਲਜਾਰ ਵਿਰਕ, ਗਗਨ ਸਵਾਜਪੁਰ, ਭੁਪਿੰਦਰ ਸਿੰਘ, ਡੀ.ਐਮ.ਓ. ਅਸਲਮ ਮਹੁੰਮਦ, ਐਸ.ਡੀ.ਓ. ਪੰਕਜ ਮਹਿਰਾ, ਐਸ.ਡੀ.ਓ. ਖੁਸ਼ਪ੍ਰੀਤ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ, ਆੜਤੀਆਂ, ਮਜਦੂਰਾਂ ਸਮੇਤ ਇਲਾਕਾ ਨਿਵਾਸੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਡਾ. ਸ਼ਾਲਿਨੀ ਗੁਪਤਾ ਨੇ ਪੰਜਾਬੀ ‘ਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਅਹੁ... ਅਗਲੀ ਖ਼ਬਰ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵਲੋਂ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ
Ad Position 24