15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਥ ਰਤਨ ਜਥੇਦਾਰ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ

ਬਹਾਦਰਗੜ੍ਹ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ਼ ਆਰਟਸ (ਆਨਰਜ਼)ਇਨ ਗੁਰਮੁਖੀ ਐਜੂਕੇਸ਼ਨ’ ਦੇ ਵਿਦਿਆਰਥੀਆਂ ਲਈ ਗੁਰਬਾਣੀ ਵਿਚਾਰ- ਸ੍ਰੀ ਸਹਿਜ ਪਾਠ ਸੇਵਾ ਦੇ ਤਹਿਤ ਸ਼ਖ਼ਸ਼ੀਅਤ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੇ ਮੁੱਖ ਬੁਲਾਰੇ ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਵਲੋਂ ਸ਼ਖ਼ਸੀਅਤ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਜੀਵਨ ਨੂੰ ਚੰਗਾ ਬਣਾਉਣ ਲਈ ਸਖਸ਼ੀਅਤ ਰਹਿਣੀ ਬਹੁਤ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਬਹਾਦਰਗੜ੍ਹ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ਼ ਆਰਟਸ (ਆਨਰਜ਼)ਇਨ ਗੁਰਮੁਖੀ ਐਜੂਕੇਸ਼ਨ’ ਦੇ ਵਿਦਿਆਰਥੀਆਂ ਲਈ ਗੁਰਬਾਣੀ ਵਿਚਾਰ- ਸ੍ਰੀ ਸਹਿਜ ਪਾਠ ਸੇਵਾ ਦੇ ਤਹਿਤ ਸ਼ਖ਼ਸ਼ੀਅਤ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੇ ਮੁੱਖ ਬੁਲਾਰੇ ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਵਲੋਂ ਸ਼ਖ਼ਸੀਅਤ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਜੀਵਨ ਨੂੰ ਚੰਗਾ ਬਣਾਉਣ ਲਈ ਸਖਸ਼ੀਅਤ ਰਹਿਣੀ ਬਹੁਤ ਜ਼ਰੂਰੀ ਹੈ। ਸਾਡੀ ਜ਼ਿੰਦਗੀ ਵਿਚ ਗੁਰੂ ਦਾ ਹੋਣਾ ਬਹੁਤ ਜ਼ਰੂਰੀ ਹੈ। ਕਿਉਂਕਿ ਗੁਰੂ ਦੇ ਸ਼ਬਦਾਂ ਰਾਹੀਂ ਹੀ ਸਾਨੂੰ ਗਿਆਨ ਪ੍ਰਾਪਤ ਹੁੰਦਾ ਹੈ। ਉਹਨਾਂ ਦੁਆਰਾ ਅੰਮ੍ਰਿਤ ਵੇਲੇ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ ਅਤੇ ਉਹਨਾਂ ਨੇ ਕਿਹਾ ਕਿ ਸਾਨੂੰ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਾਨੂੰ ਹਰ ਵੇਲੇ ਨਾਮ-ਸਿਮਰਨ ਕਰਨਾ ਚਾਹੀਦਾ ਹੈ। ਇਸ ਨਾਲ ਹੀ ਅਸੀਂ ਆਪਣੀ ਸ਼ਖ਼ਸੀਅਤ ਨੂੰ ਵਧੀਆ ਬਣਾ ਸਕਦੇ ਹਾਂ। ਉਹਨਾਂ ਦੱਸਿਆ ਕਿ ਅਸੀਂ ਆਪਣੀ ਸਖਸ਼ੀ ਰਹਿਣੀ ਨੂੰ ਨਾਮ ਸਿਮਰਨ ਰਾਹੀਂ ਵਧੀਆ ਬਣਾ ਸਕਦੇ ਹਾਂ। ਇਸ ਮੌਕੇ ਇੰਸਟੀਚਿਊਟ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਮੌਜੂਦ ਸਨ। ਲੈਕਚਰ ਉਪਰੰਤ ਸੰਸਥਾ ਦੇ ਮੁੱਖੀ ਵਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਵਿਰੋਧ ਮਗਰੋਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਉਪ ਮੰਡਲ ਮੈਜਿਸਟ੍ਰੇਟ ਨਾਭਾ ਨੇ ਕੀਤੀ ਪੁਸ਼ਟੀ... ਅਗਲੀ ਖ਼ਬਰ ਡਾ. ਸ਼ਾਲਿਨੀ ਗੁਪਤਾ ਨੇ ਪੰਜਾਬੀ ‘ਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਅਹੁ...
Ad Position 24