14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਮਾਰਕੀਟ ਕਮੇਟੀ ਘਨੌਰ ਦੇ ਸਕੱਤਰ ਨੂੰ ਮੰਗ ਪੱਤਰ

ਘਨੌਰ, 14 ਨਵੰਬਰ (ਸਰਦਾਰਾ ਸਿੰਘ ਲਾਛੜੂ)-ਅੱਜ ਘਨੌਰ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ.

Ad Position 21
No active advertisement
ਅਜੀਤ ਡੈਸਕ 15-11-2026
ਘਨੌਰ, 14 ਨਵੰਬਰ (ਸਰਦਾਰਾ ਸਿੰਘ ਲਾਛੜੂ)-ਅੱਜ ਘਨੌਰ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਪਵਨ ਕੁਮਾਰ ਸੋਗਲਪੁਰ ਅਤੇ ਡਾ. ਵਿਜੇਪਾਲ ਸਿੰਘ ਘਨੌਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਘਨੌਰ ਦੇ ਸਕੱਤਰ ਜਸਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਵਨ ਕੁਮਾਰ ਸੋਗਲਪੁਰ ਅਤੇ ਡਾ. ਵਿਜੇਪਾਲ ਸਿੰਘ ਘਨੌਰ ਨੇ ਦੱਸਿਆ ਕਿ ਸਾਲ 2020-21 ਦੌਰਾਨ ਝੋਨੇ ਦੀ ਸਰਕਾਰੀ ਖ਼ਰੀਦ 203.10 ਲੱਖ ਟਨ ਹੋਈ ਸੀ, ਜਦਕਿ ਇਸ ਵਾਰ ਝੋਨੇ ਦਾ ਉਤਪਾਦਨ 220 ਲੱਖ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਇਸ ਲਈ ਸਰਕਾਰ ਨੂੰ ਝੋਨੇ ਦੀ ਖ਼ਰੀਦ ਦਾ ਟੀਚਾ ਤੁਰੰਤ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਰਾਹੀਂ ਸਰਕਾਰ ਅੱਗੇ ਮੁੱਖ ਤੌਰ ‘ਤੇ ਚਾਰ ਮੰਗਾਂ ਰੱਖੀਆਂ ਗਈਆਂ ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਿਆ ਜਾਵੇ। ਗੰਨੇ ਦਾ ਭਾਅ ਤੁਰੰਤ 500 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ। ਸੰਯੁਕਤ ਕਿਸਾਨ ਮੋਰਚਾ ਨਾਲ ਕੀਤੇ ਗਏ ਵਾਅਦੇ ਅਨੁਸਾਰ ਗੰਨੇ ਦੀ ਪੂਰੀ ਅਦਾਇਗੀ ਇੱਕ ਹੀ ਕਾਊਂਟਰ ਰਾਹੀਂ ਕੀਤੀ ਜਾਵੇ। ਗੰਨੇ ਦਾ ਪਿਛਲਾ ਸਾਰਾ ਬਕਾਇਆ ਕਿਸਾਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਇਆ ਨਹੀਂ ਜਾਣਾ ਚਾਹੀਦਾ ਅਤੇ ਪੰਜਾਬ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਇਨ੍ਹਾਂ ਦਾ ਹੱਲ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਮੌਕੇ ਚਰਨਜੀਤ ਸਿੰਘ ਬਾਜਵਾ ਸੁਪਰਡੈਂਟ ਮਾਰਕੀਟ ਕਮੇਟੀ ਘਨੌਰ, ਸੁਪਰਵਾਈਜ਼ਰ ਕਰਨ ਸਿੰਘ ਸੰਧੂ, ਭਰਪੂਰ ਸਿੰਘ ਹਰਪਾਲਪੁਰ ਅਤੇ ਕਾਮਰੇਡ ਪ੍ਰੇਮ ਸਿੰਘ ਘਨੌਰ ਸਮੇਤ ਹੋਰ ਵੀ ਕਈ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਦਾ ਛੋਟਾ ਗੇਟ ਬੰਦ ਹੋਣ ਕਰਕੇ ਸ਼ਹਿਰ ਵਾਸੀ ਤੇ ਮਰੀਜ਼ ਪ੍ਰੇਸ਼ਾਨ ਜੇਕਰ ਹਸਪਤਾਲ ਦਾ ਛੋਟਾ ਗੇਟ ਜਲਦ ਨਾ... ਅਗਲੀ ਖ਼ਬਰ ਭਾਜਪਾ ਦੇ ਵਿਰੋਧ ਮਗਰੋਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਉਪ ਮੰਡਲ ਮੈਜਿਸਟ੍ਰੇਟ ਨਾਭਾ ਨੇ ਕੀਤੀ ਪੁਸ਼ਟੀ...
Ad Position 24