14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੰਨੀ ਦੀ ਸਾਈਕਲ ਯਾਤਰਾ ਹੋਈ ਫੇਲ੍ਹ-ਬਲਤੇਜ ਪੰਨੂ

ਨਾਭਾ, 14 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਦੇਵ ਮਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਹੁਣ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਵਿਚ ਹੀ ਉਨਾਂ ਖ਼ਿਲਾਫ਼ ਬਿਆਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਖੁਦ ਦੇਵ ਮਾਨ ਵਿਧਾਇਕ ਦੇ ਉੱਪਰ ਤੰਜ ਕਸਦੇ ਹੋਏ ਕਿਹਾ ਕਿ ਵਿਧਾਇਕ ਦੇਵ ਮਾਨ ਨੇ ਸਾਈਕਲ ਸਿਰਫ ਇਕ ਦਿਨ ਹੀ ਚਲਾਇਆ ਸੀ।

Ad Position 21
No active advertisement
ਅਜੀਤ ਡੈਸਕ 15-11-2026
ਨਾਭਾ, 14 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਦੇਵ ਮਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਹੁਣ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਵਿਚ ਹੀ ਉਨਾਂ ਖ਼ਿਲਾਫ਼ ਬਿਆਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਖੁਦ ਦੇਵ ਮਾਨ ਵਿਧਾਇਕ ਦੇ ਉੱਪਰ ਤੰਜ ਕਸਦੇ ਹੋਏ ਕਿਹਾ ਕਿ ਵਿਧਾਇਕ ਦੇਵ ਮਾਨ ਨੇ ਸਾਈਕਲ ਸਿਰਫ ਇਕ ਦਿਨ ਹੀ ਚਲਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨਾਭਾ ਦੇ ਰਿਪਦਮਨ ਕਾਲਜ ਗਰਾਊਂਡ ਵਿਚ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਨਾਭਾ ਕਬੱਡੀ ਕੱਪ ਵਿਚ ਹਿੱਸਾ ਲੈਣ ਨਾਭਾ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਨੂੰ ਫੇਲ੍ਹ ਦੱਸਿਆ ਉੱਥੇ ਉਨ੍ਹਾਂ ਦੱਸਿਆ ਕਿ ਸਾਈਕਲ ਚਲਾਉਣ ਵਾਲੇ ਨੇਤਾਵਾਂ ਨੇ ਸਾਈਕਲ ਆਪਣੇ ਨਾਲ ਲੈ ਕੇ ਹੀ ਨਿਕਲ ਜਾਣਾ ਹੈ। ਪਰ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਕਿ ਤੁਹਾਡੇ ਪਾਰਟੀ ਦੇ ਵਿਧਾਇਕ ਦੇਵ ਮਾਨ ਕੋਲ ਵੀ ਇਕ ਸਾਇਕਲ ਹੁੰਦਾ ਸੀ ਤਾਂ ਉਨ੍ਹਾਂ ਤੰਜ ਕਸਦੇ ਹੋਏ ਕਿਹਾ ਕਿ ਵਿਧਾਇਕ ਦੇਵ ਮਾਨ ਨੇ ਤਾਂ ਸਾਈਕਲ ਇਕ ਦਿਨ ਹੀ ਚਲਾਇਆ ਸੀ, ਇਨਸਾਨ ਨੂੰ ਸਾਈਕਲ ਚਲਾਉਂਦੇ ਰਹਿਣਾ ਚਾਹੀਦਾ ਹੈ। ਪੰਜਾਬ ਦੀਆਂ ਮੰਡੀਆਂ ’ਚ ਕਿਸਾਨਾਂ ਦੀਆਂ ਫਸਲਾਂ ਰੁਲਣ ਸੰਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਤੀ ਗਈ ਲਿਮਿਟ ਪੂਰੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਚਿੱਠੀ ਪੱਤਰ ਜਾਰੀ ਕੀਤਾ, ਜਿਸ ਤੋਂ ਬਾਅਦ ਹੁਣ ਦੁਬਾਰਾ ਖਰੀਦ ਸ਼ੁਰੂ ਹੋ ਗਈ ਹੈ, ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਘੁੰਮਣ ਦੇ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਸੰਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਬੀਜੇਪੀ ਦੁਬਾਰਾ ਈ.ਡੀ. ਅਤੇ ਸੀ.ਬੀ.ਆਈ. ਰਾਹੀਂ ਹੋਰ ਕਈ ਪਰਚੇ ਦਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਕੋਲ ਪੰਜਾਬ ਦੇ ਹਲਕਿਆਂ ਵਿਚ ਚੋਣ ਲੜਨ ਲਈ ਉਮੀਦਵਾਰ ਨਹੀਂ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮਲਕੀਤ ਗਰੁੱਪ ਐਮ.ਡੀ. ਚਰਨ ਸਿੰਘ, ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਧਨੰਜੇ ਵਾਲੀਆ, ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਦਵਿੰਦਰ ਸਿੰਘ ਥੂਹੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸੰਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ ਅਗਲੀ ਖ਼ਬਰ ਸਰਕਾਰੀ ਹਸਪਤਾਲ ਦਾ ਛੋਟਾ ਗੇਟ ਬੰਦ ਹੋਣ ਕਰਕੇ ਸ਼ਹਿਰ ਵਾਸੀ ਤੇ ਮਰੀਜ਼ ਪ੍ਰੇਸ਼ਾਨ ਜੇਕਰ ਹਸਪਤਾਲ ਦਾ ਛੋਟਾ ਗੇਟ ਜਲਦ ਨਾ...
Ad Position 24