ਭਾਰਤੀ ਜਨਤਾ ਪਾਰਟੀ ਦਾ ਹਲਕੇ ਦੇ ਲੋਕਾਂ ’ਚ ਦਿਨ-ਬ ਦਿਨ ਵਿਸ਼ਵਾਸ ਵੱਧ ਰਿਹਾ ਹੈ ਵਿਸ਼ਵਾਸ਼-ਰੁਪਿੰਦਰ ਸਿੰਘ ਸੰਧੂ
ਰਾਜਪੁਰਾ, 14 ਨਵੰਬਰ (ਜੀ. ਪੀ.
ਰਾਜਪੁਰਾ, 14 ਨਵੰਬਰ (ਜੀ.ਪੀ. ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਰਾਜਪੁਰਾ ਹਲਕੇ ਵਿਚ ਚੱਲ ਰਹੀ ‘ਪਿੰਡ-ਪਿੰਡ ਜੱਗਾ’ ਮੁਹਿੰਮ ਨੂੰ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਹਲਕੇ `ਚ ਘਰ-ਘਰ ਜਾ ਕੇ ਲਗਾਤਾਰ ਪਿੰਡਾਂ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਰੁਪਿੰਦਰ ਸੰਧੂ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਜ਼ਮੀਨੀ ਪੱਧਰ `ਤੇ ਕੀਤੇ ਜਾ ਰਹੇ ਕੰਮਾਂ ਸਦਕਾ ਰਾਜਪੁਰਾ ਵਿਚ ਉਨ੍ਹਾਂ ਦੀ ਸਰਗਰਮੀ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਪਾਰਟੀ ਦਾ ਲੋਕਾਂ ਵਿਚ ਵਿਸ਼ਵਾਸ਼ ਵੱਧ ਰਿਹਾ ਹੈ। ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦਾ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ। ਉਹਨਾਂ ਕਿਹਾ ਕਿ ਲੋਕ ਬਹੁਤ ਹੀ ਉਮੀਦ ਅਤੇ ਆਸ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਨੀਤੀਆਂ ਅਤੇ ਉਨ੍ਹਾਂ ਦੀ ਅਗਵਾਈ ਵੱਲ ਦੇਖ ਰਹੇ ਹਨ। ਉਨ੍ਹਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿਚ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ।