ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸਮਾਣਾ, 14 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸਮਾਣਾ ਦੇ ਵਾਰਡ ਨੰਬਰ 2 ਵੜੈਚਾਂ ਪੱਤੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਅਸਥਾਨ ਅਤੇ ਹੋਰ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ (ਸੁੱਖੀ) ਰੱਖੜਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਮਾਣਾ, 14 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸਮਾਣਾ ਦੇ ਵਾਰਡ ਨੰਬਰ 2 ਵੜੈਚਾਂ ਪੱਤੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਅਸਥਾਨ ਅਤੇ ਹੋਰ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ (ਸੁੱਖੀ) ਰੱਖੜਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਰਵਾਨਗੀ ਕਰਨ ਉਪਰੰਤ ਸੁੱਖੀ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ ਲਈ ਇਕ ਅਹਿਮ ਲੋਕ ਭਲਾਈ ਉਪਰਾਲਾ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ, ਜੋ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਇਹ ਉਪਰਾਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਨ ਦੇ ਨਾਲ-ਨਾਲ ਸੇਵਾ ਅਤੇ ਸਮਾਜਿਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ। ਇਸ ਮੌਕੇ ਸ਼ਰਧਾਲੂਆਂ ਨੇ ਇਸ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਰਘਬੀਰ ਸਿੰਘ ਕਲਿਆਣ, ਸਰਪੰਚ ਕੁਲਦੀਪ ਸਿੰਘ, ਗੁਰਦਿਆਲ ਰੰਧਾਵਾ, ਗੁਰਦੀਪ ਸ਼ਰਮਾ ਸਮੇਤ ‘ਆਪ’ ਵਰਕਰ ਮੌਜੂਦ ਸਨ।