14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੂੰਨੀਆਂ ਖਾਨਾਂ ਦੇ ਵੱਖ-ਵੱਖ ਪਰਿਵਾਰਾਂ ਵਲੋ ਚੰਦੂਮਾਜਰਾ ਨਾਲ ਚਲਣ ਦਾ ਫੈਸਲਾ

ਭੁੱਨਰਹੇੜੀ, 14 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਭੁੱਨਰਹੇੜੀ ਵਿਖੇ ਪੂੰਨੀਆਂ ਖਾਨਾਂ ਦੇ ਵੱਖ ਵੱਖ ਪਰਿਵਾਰਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਾਥ ਦੇਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਭੁੱਨਰਹੇੜੀ, 14 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਭੁੱਨਰਹੇੜੀ ਵਿਖੇ ਪੂੰਨੀਆਂ ਖਾਨਾਂ ਦੇ ਵੱਖ ਵੱਖ ਪਰਿਵਾਰਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪੂਨੀਆ ਖਾਨਾ ਦੇ ਸਵਰਗੀ ਹਰਜੀਤ ਸਿੰਘ ਦਾ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਨਵੇਂ ਸ਼ਾਮਲ ਹੋਏ ਪਰਿਵਾਰਕ ਮੈਂਬਰਾਂ ਅਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਹਲਕਾ ਸਨੌਰ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਨਾਲ ਜੁੜ ਕੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਲੋਕਾਂ ਪ੍ਰਤੀ ਪਹੁੰਚ ਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਮਲਜੋਤ ਸਿੰਘ, ਦਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਮਨਵੀਰ ਸਿੰਘ, ਰਿੰਕੂ, ਅੰਗਤ ਸਿੰਘ, ਨੂਰ ਸਿੰਘ, ਜਸਕਰਨ ਸਿੰਘ, ਸਵਰਨ ਸਿੰਘ ਅਤੇ ਹਰਿੰਦਰ ਸਿੰਘ ਬਾਂਗੜ ਸਮੇਤ ਹੋਰ ਨੌਜਵਾਨ ਸ਼ਾਮਲ ਸਨ। ਇਸ ਮੌਕੇ ਸਰੋਮੀ ਕਮੇਟੀ ਮੈਬਰ ਜਰਨੈਲ ਸਿੰਘ ਕਰਤਾਰਪੁਰ, ਗੁਰਜੀਤ ਸਿੰਘ ਉੱਪਲੀ, ਐਡਵੋਕੇਟ ਇੰਦਰਜੀਤ ਸਿੰਘ ਮਾਨ, ਗੁਲਜ਼ਾਰ ਸਿੰਘ ਭੁੱਨਰਹੇੜੀ, ਰਾਮ ਸਿੰਘ ਨੈਣਾ, ਸੁਖਬੀਰ ਸਿੰਘ ਆਵਲੋਵਾਲ, ਸਰਬਜੀਤ ਸਿੰਘ ਮਾਂਗਟ, ਜੋਗਾ ਸਿੰਘ ਸਾਦੀਪੁਰ, ਰੁਪਿੰਦਰ ਸਿੰਘ ਰੂਪੀ ਕੱਕੇਪੁਰ, ਹਰਵਿੰਦਰ ਸਿੰਘ ਡੰਡੋਆ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਨਿਰਮਲ ਸਿੰਘ ਭੱਟੀਆਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਜੀਦੜੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਿੰਨੀ ਪੈਲੇਸ ਦਾ ਉਦਘਾਟਨ ਅਗਲੀ ਖ਼ਬਰ ਮਿਸ਼ਨ 2027 ਦੀ ਮੁਹਿੰਮ ਨੂੰ ਪਿੰਡ ਭਾਂਖਰ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ-ਇੰਦਰਜੀਤ ਸੰਧੂ
Ad Position 24