14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡ ਵਜੀਦੜੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਿੰਨੀ ਪੈਲੇਸ ਦਾ ਉਦਘਾਟਨ

ਭਾਦਸੋਂ, 14 ਨਵੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਵਜੀਦੜੀ ਵਿਖੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮਿੰਨੀ ਪੈਲੇਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮਿੰਨੀ ਪੈਲੇਸ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤ ਮਿਲੇਗੀ।

Ad Position 21
No active advertisement
ਹਲਕੇ ਦੇ ਪਿੰਡ ਵਜੀਦੜੀ ’ਚ ਮਿੰਨੀ ਪੈਲੇਸ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਦੇਵ ਮਾਨ ਨਾਲ ਪਿੰਡ ਵਾਸੀ। ਅਜੀਤ ਤਸਵੀਰ 15-11-2026
ਭਾਦਸੋਂ, 14 ਨਵੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਵਜੀਦੜੀ ਵਿਖੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮਿੰਨੀ ਪੈਲੇਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮਿੰਨੀ ਪੈਲੇਸ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤ ਮਿਲੇਗੀ। ਇਸ ਨਾਲ ਪਿੰਡ ਦੇ ਲੋਕਾਂ ਨੂੰ ਆਪਣੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਹਲਕਾ ਨਾਭਾ ਦੇ ਹਰ ਪਿੰਡ ਦਾ ਵਿਕਾਸ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਦੀ ਇਹ ਲੜੀ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ। ਇਸ ਮੌਕੇ ਭੁਪਿੰਦਰ ਸਿੰਘ ਕੱਲਰਮਾਜਰੀ ਵਾਈਸ ਚੇਅਰਮੈਨ, ਅਮਨਦੀਪ ਸਿੰਘ ਸਰਪੰਚ, ਰਾਮ ਸਿੰਘ ਪੰਚ, ਰਾਮ ਸਿੰਘ ਭੰਗੂ ਪੰਚ, ਸੁਖਦੀਪ ਸਿੰਘ ਭੰਗੂ ਪੰਚ, ਕਮਲਜੀਤ ਕੌਰ ਪੰਚ, ਜਸਬੀਰ ਕੌਰ ਪੰਚ, ਮਲਕੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਵਜੀਦਪੁਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਤਾ ਵਿੱਦਿਅਕ ਦੌਰਾ ਵਿਭਾਗ ਵਲੋਂ ਸਮੇਂ-ਸਮੇਂ ’ਤੇ ਕੀਤੇ ਜਾ ਰਹੇ ਉਪਰਾਲੇ-ਮਮਤਾ ਖੁਰ... ਅਗਲੀ ਖ਼ਬਰ ਪੂੰਨੀਆਂ ਖਾਨਾਂ ਦੇ ਵੱਖ-ਵੱਖ ਪਰਿਵਾਰਾਂ ਵਲੋ ਚੰਦੂਮਾਜਰਾ ਨਾਲ ਚਲਣ ਦਾ ਫੈਸਲਾ
Ad Position 24